ਜਲੰਧਰ ’ਚ ਕਰਫ਼ਿਊ ਦੌਰਾਨ ਪੁਲਸ ਸਾਹਮਣੇ ਆਪਸ ’ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਪੱਥਰ
Monday, May 17, 2021 - 04:35 PM (IST)
ਜਲੰਧਰ (ਵਰੁਣ)— ਇਥੋਂ ਦੇ ਅਰਬਨ ਫੇਜ਼-2 ’ਚ ਦੋ ਧਿਰਾਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਧਿਰਾਂ ਵਿਚਾਲੇ ਹੋਇਆ ਝਗੜਾ ਇੰਨਾ ਵੱਧ ਗਿਆ ਕਿ ਇਕ-ਦੂਜੇ ’ਤੇ ਇੱਟਾਂ-ਪੱਥਰ ਚਲਾ ਦਿੱਤੇ ਗਏ। ਮਿਲੀ ਜਾਣਕਾਰੀ ਮੁਤਾਬਕ ਅਰਬਨ ਅਸਟੇਟ ਫੇਜ਼-2 ’ਚ ਬੀਤੀ ਰਾਤ ਕਰਫ਼ਿਊ ਦੌਰਾਨ ਰਾਜੀਨਾਮਾ ਕਰਨ ਨੂੰ ਲੈ ਕੇ ਦੋ ਧਿਰਾਂ ਆਪਸ ’ਚ ਭਿੜ ਗਈਆਂ।
ਇਹ ਵੀ ਪੜ੍ਹੋ: ਵਿਧਾਇਕ ਪਰਗਟ ਸਿੰਘ ਦੇ ਤੇਵਰ ਤਿੱਖੇ, ਕਿਹਾ-ਕੈਪਟਨ ਦਿਵਾ ਰਹੇ ਮੈਨੂੰ ਧਮਕੀਆਂ
ਇਸ ਦੌਰਾਨ ਪੁਲਸ ਦੇ ਸਾਹਮਣੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਕੋਰੋਨਾ ਨੂੰ ਲੈ ਕੇ ਹਦਾਇਤਾਂ ਦੀਆਂ ਜੰਮ ਕੇ ਧੱਜੀਆਂ ਉਡਾਈਆਂ ਗਈਆਂ ਹਨ। ਮੌਕੇ ’ਤੇ ਥਾਣਾ ਨੰਬਰ 7 ਦੀ ਪੁਲਸ ਪਹੁੰਚੀ ਅਤੇ ਉਕਤ ਘਟਨਾ ਦਾ ਜਾਇਜ਼ਾ ਲਿਆ। ਅਜੇ ਰਾਜ਼ੀਨਾਮੇ ਦੀ ਗੱਲ ਚੱਲ ਹੀ ਰਹੀ ਸੀ ਕਿ ਦੋਵੇਂ ਧਿਰਾਂ ਵਿਚਾਲੇ ਮਾਮੂਲੀ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਦੋਵੇਂ ਪੱਖਾਂ ’ਚ ਸ਼ਾਮਲ ਔਰਤਾਂ ਅਤੇ ਪੁਰਸ਼ ਆਪਸ ’ਚ ਭਿੜ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਕੋਰੋਨਾ ਨੈਗੇਟਿਵ ਰਿਪੋਰਟ ਦੀ ਨਹੀਂ ਹੋ ਰਹੀ ਚੈਕਿੰਗ
ਮਾਮੂਲੀ ਤਕਰਾਰ ਦੌਰਾਨ ਦੋਵੇਂ ਧਿਰਾਂ ਵੱਲੋਂ ਇਕ-ਦੂਜੇ ’ਤੇ ਇੱਟਾਂ-ਪੱਥਰ ਵੀ ਚਲਾਏ ਗਏ ਅਤੇ ਕੁੱਟਮਾਰ ਵੀ ਕੀਤੀ ਗਈ। ਕਾਫ਼ੀ ਮੁਸ਼ੱਕਤ ਦੇ ਬਾਅਦ ਦੋਵੇਂ ਧਿਰਾਂ ਨੂੰ ਸ਼ਾਂਤ ਕੀਤਾ ਗਿਆ। ਇਸ ਝਗੜੇ ’ਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਮਿਲੀ ਹੈ। ਥਾਣਾ ਨੰਬਰ-7 ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ: ਪਿਮਸ ਹਸਪਤਾਲ ਦੀ ਵੱਡੀ ਲਾਪਰਵਾਹੀ, ਮਹਿਲਾ ਮਰੀਜ਼ ਨੂੰ ਲਾਇਆ ਖ਼ਾਲੀ ਆਕਸੀਜਨ ਸਿਲੰਡਰ, ਹੋਈ ਮੌਤ
ਇਥੇ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਲੱਗੇ ਲਾਕਡਾਊਨ ਦੌਰਾਨ ਵੀ ਬਾਬਾ ਸੋਢਲ ਮੰਦਿਰ ਨੇੜੇ ਰੰਜਿਸ਼ ਤਹਿਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਪੰਜਾਬ ’ਚ ਲਗਾਏ ਗਏ ਵੀਕੈਂਡ ਲਾਕਡਾਊਨ ਦੌਰਾਨ ਜਲੰਧਰ ’ਚ ਵਾਪਰ ਰਹੀਆਂ ਇਹੋ-ਜਿਹੀਆਂ ਵਾਰਦਾਤਾਂ ਪੁਲਸ ਪ੍ਰਸ਼ਾਸਨ ’ਤੇ ਵੀ ਕਈ ਤਰ੍ਹਾਂ ਦੇ ਸਵਾਲ ਖ਼ੜ੍ਹੇ ਕਰਦੀਆਂ ਹਨ।
ਇਹ ਵੀ ਪੜ੍ਹੋ: ਕੋਰੋਨਾ ਸੰਕਟ ’ਚ ਡੇਰਾ ਬਿਆਸ ਬਣਿਆ ਮਸੀਹਾ, ਜਲੰਧਰ 'ਚ ਤਿਆਰ ਕੀਤਾ 120 ਬੈੱਡਾਂ ਵਾਲਾ ਆਈਸੋਲੇਸ਼ਨ ਸੈਂਟਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?