ਜਲੰਧਰ ਦੀ ਬਸਤੀ ਗੁਜ਼ਾਂ ''ਚ ਦਿੱਸਿਆ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ

Monday, Apr 05, 2021 - 12:46 PM (IST)

ਜਲੰਧਰ ਦੀ ਬਸਤੀ ਗੁਜ਼ਾਂ ''ਚ ਦਿੱਸਿਆ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ

ਜਲੰਧਰ (ਮ੍ਰਿਦੁਲ)- ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਬਸਤੀ ਗੁਜ਼ਾਂ ਵਿਚ ਦੇਰ ਰਾਤ ਦੋ ਧਿਰਾਂ ਵਿਚ ਕੁੱਟਮਾਰ ਹੋਈ, ਜਿਸ ਵਿਚ ਇਕ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਪੁਲਸ ਨੇ ਮਾਮਲੇ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਦੁਖਦਾਇਕ ਖ਼ਬਰ: ਦਿੱਲੀ ਅੰਦੋਲਨ ਤੋਂ ਪਰਤੇ ਨਵਾਂਸ਼ਹਿਰ ਦੇ ਕਿਸਾਨ ਕੇਵਲ ਸਿੰਘ ਦੀ ਹੋਈ ਮੌਤ

ਪੀੜਤ ਅਜੇ ਕੁਮਾਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਹ ਆਪਣੇ ਭਰਾ ਨਾਲ ਮੋਟਰਸਾਈਕਲ ’ਤੇ ਕਿਸੇ ਕੰਮ ਜਾ ਰਿਹਾ ਸੀ। ਰਸਤੇ ਵਿਚ ਬਸਤੀ ਗੁਜ਼ਾਂ ਵਿਖੇ ਦੋ ਧਿਰਾਂ ਵਿਚ ਲੜਾਈ ਚੱਲ ਰਹੀ ਸੀ। ਇਸ ਦੌਰਾਨ ਜਦੋਂ ਉਸ ਨੇ ਆਪਣਾ ਮੋਟਰਸਾਈਕਲ ਉਥੋਂ ਕੱਢਿਆ ਤਾਂ ਉਹ ਦੋ ਧਿਰਾਂ ਵਿਚਾਲੇ ਲੜਾਈ ਹੁੰਦੀ ਵੇਖ ਕੇ ਉਥੇ ਰੁਕ ਗਿਆ। ਇਸੇ ਦੌਰਾਨ ਇਕ ਧਿਰ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਹ ਜ਼ਖ਼ਮੀ ਹੋ ਕੇ ਮੋਟਰਸਾਈਕਲ ਉੱਤੋਂ ਡਿੱਗ ਗਿਆ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਲਿਆ ਕੇ ਦਾਖਲ ਕਰਵਾਇਆ ਗਿਆ।

ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀ. ਸੀ. ਟੀ. ਵੀ. ਕੈਮਰ ਦੀ ਫੁਟੇਜ ਕੱਢ ਕੇ ਜਾਂਚ ਉਪਰੰਤ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਅਕਾਲੀ ਦਲ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ, ਐੱਨ. ਕੇ. ਸ਼ਰਮਾ ਨੂੰ ਡੇਰਾਬੱਸੀ ਤੋਂ ਚੋਣ ਮੈਦਾਨ ’ਚ ਉਤਾਰਿਆ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News