ਫਤਿਹਗੜ੍ਹ ਸਾਹਿਬ 'ਚ ਵੋਟਾਂ ਦੌਰਾਨ ਆਪਸ 'ਚ ਭਿੜੀਆਂ 2 ਧਿਰਾਂ, ਪੋਲਿੰਗ ਬੂਥ ਪੁਲਸ ਛਾਉਣੀ 'ਚ ਤਬਦੀਲ (ਤਸਵੀਰਾਂ)

Sunday, Feb 20, 2022 - 06:12 PM (IST)

ਫਤਿਹਗੜ੍ਹ ਸਾਹਿਬ 'ਚ ਵੋਟਾਂ ਦੌਰਾਨ ਆਪਸ 'ਚ ਭਿੜੀਆਂ 2 ਧਿਰਾਂ, ਪੋਲਿੰਗ ਬੂਥ ਪੁਲਸ ਛਾਉਣੀ 'ਚ ਤਬਦੀਲ (ਤਸਵੀਰਾਂ)

ਫਤਿਹਗੜ੍ਹ ਸਾਹਿਬ (ਵਿਪਨ) : ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ-62 ਅਤੇ 63 'ਤੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਦੋ ਧਿਰਾਂ ਆਪਸ 'ਚ ਭਿੜ ਗਈਆਂ। ਪਹਿਲਾਂ ਇਹ ਸਾਰੀ ਘਟਨਾ ਪੁਲਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ, ਫਿਰ ਕੁੱਝ ਮਿੰਟਾਂ ਵਿੱਚ ਹੀ ਪੋਲਿੰਗ ਬੂਥ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗੁਰਕੀਰਤ ਸਿੰਘ ਅਤੇ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਭਾਜਪਾ ਅਤੇ ਆਪ ਆਗੂਆਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਦੋਂ ਕਿ ਉਹ ਸ਼ਾਂਤਮਈ ਢੰਗ ਨਾਲ ਖੜ੍ਹੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਵੋਟਾਂ ਪੈਣ ਦੌਰਾਨ ਡੇਰਾ ਸੱਚਾ ਸੌਦਾ ਬਾਰੇ CM ਚੰਨੀ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)

PunjabKesari

ਉਨ੍ਹਾਂ ਕਿਹਾ ਕਿ ਉਕਤ ਪਾਰਟੀਆਂ ਦੇ ਲੋਕ ਅਚਾਨਕ ਆ ਕੇ ਉਨ੍ਹਾਂ ਨਾਲ ਹੱਥੋਪਾਈ ਕਰਨ ਲੱਗ ਪਏ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਧੱਕੇਸ਼ਾਹੀ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

PunjabKesari

ਜਦੋਂ ਦੂਜੀ ਧਿਰ ਦੇ ਚਰਨਜੀਤ ਸਹਿਦੇਵ ਅਤੇ ਸ਼ਿਵਨੰਦਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਥਿਤ ਤੌਰ 'ਤੇ ਉਕਤ ਵਿਅਕਤੀਆਂ ਵੱਲੋਂ ਜਾਅਲੀ ਵੋਟ ਪਵਾਈ ਜਾ ਰਹੀ ਸੀ, ਜਿਸ ਨੂੰ ਰੋਕਣ 'ਤੇ ਉਨ੍ਹਾਂ ਵੱਲੋਂ ਝਗੜਾ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਵਿਅਕਤੀਆਂ ਵੱਲੋਂ ਝਗੜਾ ਕਰ ਕੇ ਉਨ੍ਹਾਂ ਦੀ ਦਾੜ੍ਹੀ ਵੀ ਪੁੱਟੀ ਗਈ ਹੈ। 
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022 : ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੀ ਲਾੜੀ, ਪਾਈ ਵੋਟ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News