ਜਲੰਧਰ ਦੇ ਰੈਣਕ ਬਾਜ਼ਾਰ ’ਚ ਅਕਾਲੀ ਤੇ ਕਾਂਗਰਸੀ ਵਰਕਰਾਂ ’ਚ ਹੋਈ ਝੜਪ

Sunday, Feb 20, 2022 - 01:37 PM (IST)

ਜਲੰਧਰ ਦੇ ਰੈਣਕ ਬਾਜ਼ਾਰ ’ਚ ਅਕਾਲੀ ਤੇ ਕਾਂਗਰਸੀ ਵਰਕਰਾਂ ’ਚ ਹੋਈ ਝੜਪ

ਜਲੰਧਰ (ਵੈੱਬ ਡੈਸਕ, ਸੋਨੂੰ)— ਪੰਜਾਬ ’ਚ ਜਿੱਥੇ ਅੱਜ 117 ਵਿਧਾਨ ਸਭਾ ਹਲਕਿਆਂ ’ਤੇ ਚੋਣਾਂ ਪੈ ਰਹੀਆਂ ਹਨ, ਉਥੇ ਹੀ ਕਈ ਥਾਵਾਂ ’ਤੇ ਝੜਪਾਂ ਵੀ ਹੋ ਰਹੀਆਂ ਹਨ। ਇਸੇ ਤਹਿਤ ਜਲੰਧਰ ਜ਼ਿਲ੍ਹੇ ਦੇ ਰੈਣਕ ਬਾਜ਼ਾਰ ’ਚ ਉਸ ਸਮੇਂ ਮਾਹੌਲ ਲੜਾਈ ਵਾਲਾ ਬਣ ਗਿਆ ਜਦੋਂ ਇਥੇ ਦੋ ਧਿਰਾਂ ਵਿਚਾਲੇ ਝੜਪ ਹੋ ਗਿਆ। ਵੋਟਾਂ ਦੌਰਾਨ ਇਥੇ ਅਕਾਲੀ ਅਤੇ ਕਾਂਗਰਸੀ ਆਪਸ ’ਚ ਭਿੜ ਗਏ। ਇਸ ਦੌਰਾਨ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਸਥਿਤੀ ਜਾ ਜਾਇਜ਼ਾ ਲਿਆ ਗਿਆ। ਜ਼ਿਕਰਯੋਗ ਹੈ ਕਿ ਪਠਾਨਕੋਟ ਦੇ ਵਾਰਡ ਨੰਬਰ-16 ਦੇ ਬੂਥ ਨੰਬਰ-24,25,26 ’ਤੇ ਭਾਜਪਾ ਅਤੇ ਕਾਂਗਰਸੀ ਵਰਕਰ ਆਪਸ ’ਚ ਭਿੜ ਗਏ। 

ਇਹ ਵੀ ਪੜ੍ਹੋ: ਜਲੰਧਰ 'ਚ ਵੋਟਿੰਗ ਲਗਾਤਾਰ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਪਈਆਂ ਵੋਟਾਂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਰੁਝਾਨ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਲਾਈਨਾਂ ਵਿਚ ਲੱਗਣੇ ਸ਼ੁਰੂ ਹੋ ਗਏ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੂਬੇ 'ਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ’ਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ’ਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਕੁੱਲ 1304 ਉਮੀਦਵਾਰਾਂ ’ਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ, ਜਦਕਿ 461 ਆਜ਼ਾਦ ਉਮੀਦਵਾਰ ਇਸ ਵਾਰ ਚੋਣ ਮੈਦਾਨ ਵਿਚ ਹਨ। 

ਇਹ ਵੀ ਪੜ੍ਹੋ: ਟਾਂਡਾ ਵਿਖੇ ਥਾਣੇ 'ਚ ਮੁਲਜ਼ਮ ਨੇ ਲਿਆ ਫਾਹਾ, ਪੁਲਸ ਨੂੰ ਪਈਆਂ ਭਾਜੜਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News