ਭਾਰਤ-ਪਾਕਿ ਕ੍ਰਿਕਟ ਮੈਚ ਨੂੰ ਲੈ ਕੇ ਭਿੜੇ ਕਸ਼ਮੀਰੀ ਤੇ UP ਦੇ ਵਿਦਿਆਰਥੀ, ਵੀਡੀਓ ਹੋਈ ਵਾਇਰਲ
Monday, Oct 25, 2021 - 01:52 PM (IST)
ਚੰਡੀਗੜ੍ਹ/ਸੰਗਰੂਰ : ਭਾਰਤ ਅਤੇ ਪਾਕਿਸਤਾਨ ਵਿਚਕਾਰ ਟੀ-20 ਵਿਸ਼ਵ ਕੱਪ ਮੈਚ 'ਚ ਭਾਰਤ ਦੀ ਹਾਰ ਤੋਂ ਬਾਅਦ ਸੰਗਰੂਰ ਜ਼ਿਲ੍ਹੇ 'ਚ ਸਥਿਤ ਇਕ ਇੰਜੀਨੀਅਰਿੰਗ ਇੰਸਟੀਚਿਊਟ 'ਚ ਕੁੱਝ ਕਸ਼ਮੀਰੀ ਵਿਦਿਆਰਥੀਆਂ ਅਤੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁੱਝ ਵਿਦਿਆਰਥੀਆਂ ਵਿਚਕਾਰ ਕਥਿਤ ਤੌਰ 'ਤੇ ਹੱਥੋਪਾਈ ਹੋ ਗਈ। ਪੁਲਸ ਵੱਲੋਂ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਐਤਵਾਰ ਰਾਤ ਨੂੰ ਮੈਚ ਤੋਂ ਬਾਅਦ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਅੱਖਾਂ ਦੀ ਰੌਸ਼ਨੀ ਵਾਪਸ ਪਾ ਸਕਣ ਵਾਲੇ 'ਨੇਤਰਹੀਣਾਂ' ਦਾ ਕਰਵਾਏਗੀ ਇਲਾਜ
ਇਸ ਤੋਂ ਬਾਅਦ ਕੁੱਝ ਵਿਦਿਆਰਥੀਆਂ ਵਿਚਕਾਰ ਹੱਥੋਪਾਈ ਹੋ ਗਈ। ਕਸ਼ਮੀਰ ਦੇ ਕੁੱਝ ਵਿਦਿਆਰਥੀ ਅਤੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁੱਝ ਵਿਦਿਆਰਥੀ ਸੰਗਰੂਰ ਸਥਿਤ ਇੰਜੀਨੀਅਰਿੰਗ ਇੰਸਟੀਚਿਊਟ 'ਚ ਆਪੋ-ਆਪਣੇ ਕਮਰਿਆਂ 'ਚ ਮੈਚ ਦੇਖ ਰਹੇ ਸਨ। ਮੈਚ 'ਚ ਭਾਰਤ ਦੀ ਹਾਰ ਤੋਂ ਬਾਅਦ ਵਿਦਿਆਰਥੀਆਂ ਵਿਚਕਾਰ ਬਹਿਸਬਾਜ਼ੀ ਹੋ ਗਈ।
ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਕਿਸਾਨਾਂ ਨੂੰ ਸਬਸਿਡੀ ’ਤੇ ਆਨਲਾਈਨ ਮਿਲੇਗਾ ਕਣਕ ਦਾ ਬੀਜ
ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵੀ ਵਾਇਰਲ ਹੋਈ, ਜਿਸ 'ਚ ਇਕ ਕਸ਼ਮੀਰੀ ਵਿਦਿਆਰਥੀ ਦੋਸ਼ ਲਾਉਂਦਾ ਦਿਖ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਕੁੱਝ ਵਿਦਿਆਰਥੀ ਉਸ ਦੇ ਕਮਰੇ 'ਚ ਦਾਖ਼ਲ ਹੋਏ। ਵੀਡੀਓ 'ਚ ਵਿਦਿਆਰਥੀ ਕਹਿ ਰਿਹਾ ਹੈ ਕਿ ਅਸੀਂ ਮੈਚ ਦੇਖ ਰਹੇ ਸੀ ਅਤੇ ਉੱਤਰ ਪ੍ਰਦੇਸ਼ ਦੇ ਕੁੱਝ ਵਿਦਿਆਰਥੀ ਸਾਡੇ ਕਮਰੇ 'ਚ ਜ਼ਬਰਦਸਤੀ ਵੜ ਗਏ।
ਵਿਦਿਆਰਥੀ ਨੇ ਵੀਡੀਓ 'ਚ ਇਹ ਵੀ ਦਿਖਾਇਆ ਕਿ ਉਸ ਦੇ ਕਮਰੇ ਨੂੰ ਕੀ ਨੁਕਸਾਨ ਹੋਇਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ