ਜਲੰਧਰ ਵਿਖੇ ਵਿਆਹ ਸਮਾਗਮ ਦੌਰਾਨ ਪਿਆ ਭੜਥੂ, ਕੁੜੀ ਵਾਲਿਆਂ ਨੇ ਜੰਮ ਕੇ ਮੈਨੇਜਰ ਦੀ ਕੀਤੀ ਕੁੱਟਮਾਰ

Saturday, May 20, 2023 - 06:33 PM (IST)

ਜਲੰਧਰ ਵਿਖੇ ਵਿਆਹ ਸਮਾਗਮ ਦੌਰਾਨ ਪਿਆ ਭੜਥੂ, ਕੁੜੀ ਵਾਲਿਆਂ ਨੇ ਜੰਮ ਕੇ ਮੈਨੇਜਰ ਦੀ ਕੀਤੀ ਕੁੱਟਮਾਰ

ਜਲੰਧਰ (ਵਰੁਣ, ਸੋਨੂੰ)- ਜਲੰਧਰ ਦੇ ਥਾਣਾ ਨੰਬਰ-2 ਦੀ ਅਧੀਨ ਆਉਂਦੇ ਇਕ ਪੈਲੇਸ ਵਿਚ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਇਥੇ ਕੁਝ ਨੌਜਵਾਨਾਂ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਵਿਆਹ ਦੇ ਪ੍ਰੋਗਰਾਮ ਦੌਰਾਨ ਕੁੜੀ ਦੇ ਪੱਖ ਨੇ ਪ੍ਰਭਾਕਰ ਪੈਲੇਸ ਦੇ ਮੈਨੇਜਰ ਅਤੇ ਮਾਲਕ ਦੇ ਭਾਂਜੇ 'ਤੇ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। 

PunjabKesari

ਘਟਨਾ ਸਬੰਧੀ ਪੈਲੇਸ ਦੇ ਮੈਨੇਜਰ ਮੋਟੂ ਕਪੂਰ ਨੇ ਫੋਨ 'ਤੇ ਦੱਸਿਆ ਕਿ ਉਨ੍ਹਾਂ ਦੇ ਪੈਲੇਸ ਵਿਚ ਵਿਆਹ ਦਾ ਪ੍ਰੋਗਰਾਮ ਸੀ, ਜਿਸ ਦੀ ਪਾਰਟੀ ਨੇ ਬੁਕਿੰਗ ਫ਼ੀਸ ਪਹਿਲਾਂ ਦੇ ਦਿੱਤੀ ਸੀ। ਹੁਣ ਜਦੋਂ ਉਨ੍ਹਾਂ ਤੋਂ ਬਿਜਲੀ ਦਾ ਬਿੱਲ ਮੰਗਿਆ ਤਾਂ ਉਹ ਹੰਗਾਮਾ ਕਰਨ ਲੱਗ ਗਏ। ਇਸ ਦੌਰਾਨ ਪਾਰਟੀ ਵਿਚ ਮੌਜੂਦ ਕੁਝ ਨੌਜਵਾਨਾਂ ਨੇ ਮੈਨੇਜਰ ਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਦਫ਼ਤਰ ਦੇ ਸ਼ੀਸ਼ੇ ਤੱਕ ਭੰਨ ਦਿੱਤੇ।

ਇਹ ਵੀ ਪੜ੍ਹੋ - CM ਭਗਵੰਤ ਮਾਨ ਦਾ ਭਾਜਪਾ 'ਤੇ ਸ਼ਬਦੀ ਹਮਲਾ, ਟਵੀਟ ਕਰਕੇ ਆਖੀ ਵੱਡੀ ਗੱਲ

PunjabKesari

ਹਮਲੇ ਦੌਰਾਨ ਮੈਨੇਜਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ  ਨੂੰ ਉਸ ਦੇ ਸਾਥੀਆਂ ਨੇ ਸਿਵਲ ਹਸਪਤਾਲ ਵਿਚ ਪਹੁੰਚਿਆ। ਉਥੇ ਹੀ ਇਸ ਘਟਨਾ ਦੀ ਸੂਚਨਾ ਥਾਣਾ ਨੰਬਰ-2 ਨੂੰ ਦਿੱਤੀ ਗਈ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ - CM ਭਗਵੰਤ ਮਾਨ ਦਾ ਭਾਜਪਾ 'ਤੇ ਸ਼ਬਦੀ ਹਮਲਾ, ਟਵੀਟ ਕਰਕੇ ਆਖੀ ਵੱਡੀ ਗੱਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News