ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਰ'ਤਾ ਕਤਲ

Friday, Oct 30, 2026 - 07:10 PM (IST)

ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਰ'ਤਾ ਕਤਲ

ਗੁਰਦਾਸਪੁਰ- ਪਿੰਡ ਸੰਗਤੂਵਾਲ 'ਚ ਜ਼ਮੀਨ ਦੀ ਵੱਟ ਨੂੰ ਲੈ ਕੇ ਹੋਏ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਇਸ ਦੌਰਾਨ ਵਿਵਾਦ ਇੰਨਾ ਵੱਧ ਗਿਆ ਕਿ ਇਕ ਧਿਰ ਵੱਲੋਂ ਦੂਜੀ ਧਿਰ ਦੇ ਵਿਅਕਤੀ 'ਤੇ ਖੇਤੀਬਾੜੀ ਸੰਦਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ 'ਚ 55 ਸਾਲਾ ਵਿਅਕਤੀ ਪਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਇਨ੍ਹਾਂ ਸੀਨੀਅਰ IAS/IFS ਅਫਸਰਾਂ ਨੂੰ ਮਿਲੇ ਵਾਧੂ ਚਾਰਜ, ਦੇਖੋ ਸੂਚੀ

ਪਰਿਵਾਰ ਅਨੁਸਾਰ ਪਲਵਿੰਦਰ ਦਾ ਪਿੰਡ ਦੇ ਹੀ ਕੁਝ ਲੋਕਾਂ ਨਾਲ ਵੱਟ ਨੂੰ ਲੈ ਕੇ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਨੂੰ ਲੈ ਕੇ ਬੀਤੇ ਦਿਨ ਵੀ ਬਹਿਸ ਹੋ ਗਈ, ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਪਲਵਿੰਦਰ ਸਿੰਘ 'ਤੇ ਕਥਿਤ ਤੌਰ 'ਤੇ ਕੱਸੀਏ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਪਲਵਿੰਦਰ ਸਿੰਘ ਨੂੰ ਇਲਾਜ ਲਈ ਪਹਿਲਾਂ ਧਿਆਨਪੁਰ ਦੇ ਸਿਹਤ ਕੇਂਦਰ ਲੈ ਕੇ ਗਏ। ਉੱਥੋਂ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਟਾਲਾ ਰੈਫਰ ਕਰ ਦਿੱਤਾ ਗਿਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਘਟਨਾ ਨਾਲ ਜੁੜੇ ਹਾਲਾਤ ਦੀ ਪੜਤਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News