ਵਾਇਰਲ ਹੋਈ ਤਹਿਸੀਲਦਾਰ ਦੀ ਵਿਵਾਦਤ ਵੀਡੀਓ 'ਤੇ ਨਵਾਂ ਖੁਲਾਸਾ (ਵੀਡੀਓ)

06/24/2018 2:48:26 PM

ਫਤਿਹਗੜ੍ਹ ਸਾਹਿਬ (ਬਿਪਨ ਬੀਜਾ) : ਫਤਿਹਗੜ੍ਹ ਸਾਹਿਬ ਦੀ ਸਬ-ਡਿਵੀਜ਼ਨ ਖਮਾਣੋ ਦੇ ਇਕ ਭ੍ਰਿਸ਼ਟ ਤਹਿਸੀਲ਼ਦਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਪਿੰਡ ਸੰਘੋਲ ਦੀ ਇਕ ਮੋਟਰ 'ਤੇ ਬਣੀ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਵੀ ਸਾਹਮਣੇ ਆਇਆ ਹੈ, ਜੋ ਕਾਂਗਰਸ ਕਿਸਾਨ ਸੈੱਲ ਦ ਜ਼ਿਲਾ ਪ੍ਰਧਾਨ ਗੁਰਸੇਵਕ ਸਿੰਘ ਹੈ। ਗੁਰਸੇਵਕ ਸਿੰਘ ਨੇ ਇਕ ਵੀਡਓ ਰਾਹੀਂ ਸਾਰੇ ਮਾਮਲੇ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਤਹਿਸੀਲਦਾਰ ਹਰਫੂਲ ਸਿੰਘ ਨੇ ਉਸ ਤੋਂ ਜ਼ਮੀਨ ਦੀ ਰਜਿਸਟਰੀ ਕਰਨ ਬਦਲੇ ਰਿਸ਼ਵਤ ਮੰਗੀ ਸੀ।  
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜਦੋਂ ਖਮਾਣੋ ਦੀ ਐੱਸ.ਡੀ.ਐਮ. ਈਸ਼ਾ ਸਿੰਘਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਉੱਚ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾਵੇਗੀ।
ਇੱਥੇ ਦੱਸ ਦੇਈਏ ਕਿ ਰਿਸ਼ਵਤਖੋਰ ਤਹਿਸੀਲਦਾਰ ਹਰਫੂਲ ਸਿੰਘ ਵਿਦੇਸ਼ ਲਈ ਰਵਾਨਾ ਹੋ ਚੁੱਕਾ ਹੈ ਅਤੇ ਚੰਗੀਆਂ ਤਨਖਾਹਾਂ ਮਿਲਣ ਦੇ ਬਾਵਜੂਦ ਸਰਕਾਰੀ ਅਧਿਕਾਰੀਆਂ ਦੇ ਅਜਿਹੇ ਮਾਮਲੇ ਸਾਹਮਣੇ ਆਉਣਾ ਸ਼ਰਮਨਾਕ ਗੱਲ ਹੈ। ਹੁਣ ਉੱਚ ਅਧਿਕਾਰੀਆਂ ਵੱਲੋਂ ਇਸ ਪੂਰੇ ਮਾਮਲੇ 'ਤੇ ਕੀ ਕਾਰਵਾਈ ਕੀਤੀ ਜਾਵੇਗੀ ਇਹ ਦੇਖਣਾ ਅਜੇ ਬਾਕੀ ਹੈ।