ਬੇਅਦਬੀ ਦੀਆਂ ਘਟਨਾਵਾਂ ''ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

09/04/2018 3:00:14 PM

ਚੰਡੀਗੜ੍ਹ : ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਹੋਈਆਂ ਬੇਅਦਬੀਆਂ ਦੀਆਂ ਕੁਝ ਘਟਨਾਵਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ. ਐੱਸ. ਆਈ. ਦਾ ਹੱਥ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨੀ ਏਜੰਸੀ ਆਈ. ਐੱਸ. ਆਈ. ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦੇ ਚੱਲਦੇ ਹੋ ਸਕਦਾ ਹੈ ਕਿ ਕੁਝ ਬੇਅਦਬੀ ਦੀਆਂ ਘਟਨਾਵਾਂ ਨੂੰ ਆਈ. ਐੱਸ. ਆਈ. ਵਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਮੰਤਵ ਨਾਲ ਅੰਜਾਮ ਦਿੱਤਾ ਗਿਆ ਹੋਵੇ। ਇਸ ਦਾ ਖੁਲਾਸਾ ਮੁੱਖ ਮੰਤਰੀ ਨੇ ਇਕ ਟੀ. ਵੀ. ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਕੀਤਾ। 

ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੂਬੇ ਭਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰਦੀਆਂ ਆ ਰਹੀਆਂ ਹਨ। ਜਾਂਚ ਦੌਰਾਨ ਕੁਝ ਬੇਅਦਬੀਆਂ ਦੀਆਂ ਘਟਨਾਵਾਂ ਵਿਚ ਡੇਰਾ ਸੱਚਾ ਸੌਦਾ ਦੀ ਸ਼ਮੂਲੀਅਮ ਵੀ ਸਾਹਮਣੇ ਆਈ ਸੀ। ਇੰਨਾ ਹੀ ਨਹੀਂ ਅਕਾਲੀ ਦਲ ਵਲੋਂ ਵੀ ਸਮੇਂ ਸਮੇਂ 'ਤੇ ਬੇਅਦਬੀ ਦੀਆਂ ਘਟਨਾਵਾਂ ਵਿਚ ਆਈ. ਐੱਸ. ਆਈ. ਦਾ ਹੱਥ ਹੋਣ ਦਾ ਸ਼ੱਕ ਜ਼ਾਹਰ ਕੀਤੀ ਜਾਂਦਾ ਰਿਹਾ ਹੈ।