ਬੇਅਦਬੀ ਕਰਨ ਵਾਲੇ ਪਾਪੀਆਂ ਨੂੰ ਦਿੱਤੀ ਜਾਵੇ ਮੌਤ ਦੀ ਸਜ਼ਾ : ਸੁਖਦੇਵ ਢੀਂਡਸਾ
Friday, Jul 02, 2021 - 10:44 AM (IST)

ਭਵਾਨੀਗੜ੍ਹ (ਵਿਕਾਸ): ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਿਨੌਣੀ ਹਰਕਤ ਕਰਨ ਦੀ ਜੁਅਰਤ ਕਰਨ ਵਾਲੇ ਪਾਪੀਆਂ ਨੂੰ ਕਿਸੇ ਵੀ ਕੀਮਤ ’ਤੇ ਮੁਆਫ ਨਹੀਂ ਕਰਨਾ ਚਾਹੀਦਾ ਬਲਕਿ ਇਸ ਦੇ ਦੋਸ਼ੀਆਂ ਨੂੰ ਫਾਹੇ ਟੰਗ ਦੇਣਾ ਚਾਹੀਦਾ ਹੈ।’ ਇਹ ਮੰਗ ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੀਤੀ। ਢੀਂਡਸਾ ਨੇ ਜੌਲੀਆਂ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਸਬੰਧੀ ਸੰਗਤਾਂ ਨਾਲ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ ਸਨ।
ਇਹ ਵੀ ਪੜ੍ਹੋ: 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਬੈਂਕ ’ਚੋਂ ਸਮੇਂ ਸਿਰ ਪੈਸੇ ਨਾ ਮਿਲੇ ਤਾਂ ਇਲਾਜ ਖੁਣੋਂ ਤੋੜਿਆ ਦਮ
ਉਨ੍ਹਾਂ ਕਿਹਾ ਕਿ ਸੂਬੇ ’ਚ ਪਿਛਲੇ ਲੰਮੇਂ ਸਮੇਂ ਤੋਂ ਵਾਪਰ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਸਖ਼ਤ ਫ਼ੈਸਲੇ ਲੈ ਕੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ। ਢੀਂਡਸਾ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਵਾਉਣ ਲਈ ਸਖ਼ਤ ਕਾਨੂੰਨ ਬਣਾਉਣ ਸਬੰਧੀ ਉਹ ਰਾਜ ਸਭਾ ’ਚ ਵੀ ਮਸਲਾ ਚੁੱਕਣਗੇ।ਇਸ ਮੌਕੇ ਗੁਰਤੇਜ ਸਿੰਘ ਝਨੇੜੀ, ਨਿਹਾਲ ਸਿੰਘ ਨੰਦਗੜ੍ਹ, ਜਥੇਦਾਰ ਇੰਦਰਜੀਤ ਸਿੰਘ ਤੂਰ, ਧਨਮਿੰਦਰ ਸਿੰਘ ਭੱਟੀਵਾਲ, ਅਮਨਿੰਦਰ ਸਿੰਘ ਵਿਰਕ, ਬਲਜਿੰਦਰ ਸਿੰਘ ਗੋਗੀ ਚੰਨੋਂ, ਮਨਪ੍ਰੀਤ ਸਿੰਘ ਘਰਾਚੋਂ, ਅਵਤਾਰ ਸਿੰਘ ਭਵਾਨੀਗੜ੍ਹ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: 2 ਮਹੀਨੇ ਪਹਿਲਾਂ ਵਿਆਹੀ ਗਰਭਵਤੀ ਜਨਾਨੀ ਨੇ ਕੀਤੀ ਖ਼ੁਦਕੁਸ਼ੀ, ਸਹੁਰਿਆਂ 'ਤੇ ਲੱਗੇ ਵੱਡੇ ਇਲਜ਼ਾਮ