ਬੇਅਦਬੀ ਮਾਮਲਾ : ਭੱਦੀ ਸ਼ਬਦਾਵਲੀ ਵਾਲੇ ਵਿਵਾਦਿਤ ਪੋਸਟਰ ਮਾਮਲੇ ’ਚ ਦੋ ਹੋਰ ਡੇਰਾ ਪ੍ਰੇਮੀ ਨਾਮਜ਼ਦ

Saturday, May 29, 2021 - 04:03 PM (IST)

ਬੇਅਦਬੀ ਮਾਮਲਾ : ਭੱਦੀ ਸ਼ਬਦਾਵਲੀ ਵਾਲੇ ਵਿਵਾਦਿਤ ਪੋਸਟਰ ਮਾਮਲੇ ’ਚ ਦੋ ਹੋਰ ਡੇਰਾ ਪ੍ਰੇਮੀ ਨਾਮਜ਼ਦ

ਫਰੀਦਕੋਟ (ਜਗਤਾਰ): ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ’ਚ ਹਲੇ ਡੇਰਾ ਪ੍ਰੇਮੀਆਂ ਦੀਆਂ ਮੁਸ਼ਕਲਾਂ ਘੱਟ ਨਹੀ ਹੋ ਰਹੀਆਂ ਕਿ ਬੇਅਦਬੀ ਮਾਮਲੇ ਤੋਂ ਬਾਅਦ ਵਿਵਾਦਿਤ ਪੋਸਟਰ ਮਾਮਲੇ ’ਚ ਦੋ ਹੋਰ ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ 31 ਮਈ ਲਈ ਪ੍ਰੋਡਕਸ਼ਨ ਵਰੰਟ ਜਾਰੀ ਕਰਵਾ ਇਸ ਮਾਮਲੇ ਦੀ ਜਾਂਚ ’ਚ ਸ਼ਾਮਲ ਕੀਤਾ ਜਾਵੇਗਾ। ਉੱਥੇ ਇਸ ਮਾਮਲੇ ’ਚ ਪਹਿਲਾ ਹੀ ਨਾਮਜ਼ਦ ਦੋ ਦੋਸ਼ੀਆਂ ਦੇ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਅਦਾਲਤ ਵੱਲੋਂ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।

ਬਚਾਅ ਪੱਖ ਦੇ ਵਕੀਲ ਵਿਨੋਦ ਮੋਂਗਾ ਨੇ ਦੱਸਿਆ ਕਿ ਪੋਸਟਰ ਮਾਮਲੇ ’ਚ ਦਰਜ FIR ਨੰਬਰ 117 ’ਚ ਹਿਰਾਸਤ ’ਚ ਲਏ ਦੋ ਡੇਰਾ ਪ੍ਰੇਮੀਆਂ ਸ਼ਕਤੀ ਸਿੰਘ ਅਤੇ ਰਣਜੀਤ ਸਿੰਘ ਨੂੰ ਅੱਜ ਪੁਲਸ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ 14 ਦਿਨ ਦੀ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਗਿਆ ਅਤੇ ਇਸੇ ਮਾਮਲੇ ’ਚ ਦੋ ਹੋਰ ਡੇਰਾ ਪ੍ਰੇਮੀਆਂ ਸੁਖਜਿੰਦਰ ਸਿੰਘ ਉਰਫ ਸਨੀ ਕੰਡਾ ਅਤੇ ਬਲਜੀਤ ਸਿੰਘ ਜੋ ਪਹਿਲਾ ਹੀ ਬੇਅਦਬੀ ਮਾਮਲੇ ’ਚ ਨਾਮਜ਼ਦ ਹਨ ਦੋਵਾਂ ਨੂੰ ਵੀ ਵਿਵਾਦਿਤ ਪੋਸਟਰ ਮਾਮਲੇ ’ਚ ਨਾਮਜ਼ਦ ਕਰ ਲਿਆ ਗਿਆ ਹੈ, ਜਿਨ੍ਹਾਂ ਲਈ ਅੱਜ ਅਦਾਲਤ ’ਚ ਅਰਜ਼ੀ ਲਗਾ 31 ਮਈ ਲਈ ਪ੍ਰੋਡਕਸ਼ਨ ਵਰੰਟ ਲਿਆ ਗਿਆ ਹੈ। ਦੱਸ ਦੇਈਏ ਕਿ ਇਹ ਦੋਵੇਂ ਦੋਸ਼ੀ ਕੋਰੋਨਾ ਪੀੜਤ ਸਨ, ਜਿਨ੍ਹਾਂ ਦਾ ਇਲਾਜ ਨਿਆਇਕ ਹਿਰਾਸਤ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਚਲ ਰਿਹਾ ਸੀ।


author

Shyna

Content Editor

Related News