ਬੇਅਦਬੀ ਮਾਮਲਾ: ਸਿਟ ਟੀਮ ਸੁਨਾਰੀਆ ਜੇਲ੍ਹ ਜਾ ਕੇ ਡੇਰਾ ਸਿਰਸਾ ਮੁਖੀ ਨੂੰ 8 ਨਵੰਬਰ ਨੂੰ ਕਰੇਗੀ ਸਵਾਲ ਜਵਾਬ
Friday, Nov 05, 2021 - 05:53 PM (IST)
ਫ਼ਰੀਦਕੋਟ (ਰਾਜਨ): ਬੇਅਦਬੀ ਮੁਕੱਦਮਾ ਨੰਬਰ 63 ਵਿੱਚ ਨਾਮਜ਼ਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਕੋਲੋਂ ਸਵਾਲਾਂ ਦੇ ਜਵਾਬ ਮੰਗਣ ਲਈ 8 ਨਵੰਬਰ ਨੂੰ ਸੁਨਾਰੀਆ ਜੇਲ੍ਹ ਜਾਵੇਗੀ ਅਤੇ ਇਸ ਸਬੰਧੀ ਸਿਟ ਵੱਲੋਂ ਆਪਣੀ ਮੁੱਢ੍ਹਲੀ ਕਾਰਵਾਈ ਦੇ ਚੱਲਦਿਆਂ ਰੋਹਤਕ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਪੱਤਰ ਲਿਖ ਕੇ ਜੇਲ੍ਹ ਪ੍ਰਸਾਸ਼ਨ ਰੋਹਤਕ ਨੂੰ ਜਾਣੂੰ ਕਰਵਾਉਣ ਲਈ ਕਿਹਾ ਹੈ ਤਾਂ ਜੋ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਹੋ ਸਕੇ।
ਇਹ ਵੀ ਪੜ੍ਹੋ : ਤੈਸ਼ ’ਚ ਆਏ ਨਵਜੋਤ ਸਿੱਧੂ ਭੁੱਲੇ ਸ਼ਬਦਾਂ ਦੀ ਮਰਿਆਦਾ, ਕੈਪਟਨ ’ਤੇ ਆਖ ਗਏ ਵੱਡੀ ਗੱਲ
ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਕੇ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਦੀਆਂ ਗਲੀਆਂ ਪਵਿੱਤਰ ਅੰਗ ਖਿਲਾਰ ਕੇ ਬੇਅਦਬੀ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਹੋਰਨਾਂ ਡੇਰਾ ਪ੍ਰੇਮੀਆਂ ਤੋਂ ਇਲਾਵਾ ਸਾਜਿਸ਼ ਤਿਆਰ ਕਰਨ ਦੇ ਦੋਸ਼ ਤਹਿਤ ਦਰਜ ਕੀਤੇ ਗਏ ਮੁਕੱਦਮਾ ਨੰਬਰ 63 ਵਿੱਚ ਨਾਮਜ਼ਦ ਡੇਰਾ ਸਿਰਸਾ ਮੁਖੀ ਨੂੰ ਸੁਨਾਰੀਆ ਜੇਲ੍ਹ ’ਚੋਂ ਫ਼ਰੀਦਕੋਟ ਲਿਆਉਣ ਲਈ ਸਿਟ ਸਥਾਨਕ ਅਦਾਲਤ ਪਾਸੋਂ ਬੀਤੀ 25 ਅਕਤੂਬਰ ਨੂੰ 29 ਅਕਤੂਬਰ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਏ ਗਏ ਸਨ ਪ੍ਰੰਤੂ ਇਸ ਤੋਂ ਇੱਕ ਦਿਨ ਪਹਿਲਾਂ 28 ਅਕਤੂਬਰ ਨੂੰ ਡੇਰਾ ਮੁਖੀ ਵੱਲੋਂ ਫ਼ਰੀਦਕੋਟ ਅਦਾਲਤ ਦੇ ਇਨ੍ਹਾਂ ਹੁਕਮਾਂ ’ਤੇ ਰੋਕ ਲਗਾਉਣ ਅਤੇ ਸੁਨਾਰੀਆ ਜੇਲ੍ਹ ਵਿੱਚ ਆ ਕੇ ਪੁੱਛ ਗਿੱਛ ਕਰਨ ਲਈ ਲਗਾਈਆਂ ਗਈਆਂ ਦੋ ਦਰਖ਼ਾਸਤਾਂ ’ਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰੋਡਕਸ਼ਨ ਵਾਰੰਟ ’ਤੇ ਰੋਕ ਲਗਾ ਕੇ, ਸੁਨਾਰੀਆ ਜੇਲ੍ਹ ਜਾ ਕੇ ਸਵਾਲ ਜਵਾਬ ਕਰਨ ਲਈ ਕਿਹਾ ਸੀ ਅਤੇ ਡੇਰਾ ਮੁਖੀ ਵੱਲੋਂ ਲਗਾਈਆਂ ਗਈਆਂ ਦਰਖਾਸਤਾਂ ਦੀ ਅਗਲੀ ਸੁਣਵਾਈ 12 ਨਵੰਬਰ ਨਿਰਧਾਰਿਤ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਸਿੱਧੂ ਪਰਿਵਾਰ ਨੇ ਨਹੀਂ ਮਨਾਈ ਦਿਵਾਲੀ, ਧੀ ਰਾਬੀਆ ਨੇ ਇੰਸਟਾਗ੍ਰਾਮ ’ਤੇ ਆਖੀ ਵੱਡੀ ਗੱਲ
ਇੱਥੇ ਇਹ ਵੀ ਦੱਸਣਯੋਗ ਹੈ ਕਿ ਸਿਟ ਆਪਣੀ ਇਹ ਪ੍ਰਕਿਰਿਆ 12 ਨਵੰਬਰ ਤੋਂ ਪਹਿਲਾਂ ਹੀ ਅਮਲ ਵਿੱਚ ਇਸ ਲਈ ਲਿਆਉਣਾ ਚਾਹੁੰਦੀ ਸੀ ਕਿ ਜੇਕਰ ਸਵਾਲਾਂ ਦੇ ਸਹੀ ਜਵਾਬ ਦੇਣ ਲਈ ਡੇਰਾ ਮੁਖੀ ਵੱਲੋਂ ਸਹਿਯੋਗ ਨਹੀਂ ਦਿੱਤਾ ਜਾਂਦਾ ਤਾਂ ਸਿਟ ਉਕਤ ਮਿਤੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿਪੋਰਟ ਪੇਸ਼ ਕਰਕੇ ਅਗਲੇ ਹੁਕਮਾਂ ਦੀ ਮੰਗ ਕਰ ਸਕੇ। ਸੂਤਰਾਂ ਅਨੁਸਾਰ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਭਗੌੜੇ ਕਰਾਰ ਦਿੱਤੇ ਗਏ ਤਿੰਨ ਮੁਲਜ਼ਮਾਂ ਜਿਨ੍ਹਾਂ ਦੇ ਸੀਨੀਅਰ ਪੁਲਸ ਕਪਤਾਨ ਫ਼ਰੀਦਕੋਟ ਵੱਲੋਂ ਲੁੱਕ ਆਊਟ ਨੋਟਿਸ ਵੀ ਜਾਰੀ ਕੀਤੇ ਜਾ ਚੁੱਕੇ ਹਨ ਸਬੰਧੀ ਵੀ ਡੇਰਾ ਮੁਖੀ ਪਾਸੋਂ ਪੁੱਛ ਗਿੱਛ ਕੀਤੀ ਜਾਵੇਗੀ। ਹੁਣ ਵੇਖਣਾ ਇਹ ਹੈ ਕਿ ਡੇਰਾ ਮੁਖੀ ਸਿਟ ਕੋਲੋਂ ਸਿਟ ਨੂੰ ਤਸੱਲੀ ਅਨੁਸਾਰ ਸਵਾਲਾਂ ਦੇ ਸਹੀ ਜਵਾਬ ਮਿਲਦੇ ਹਨ ਜਾਂ ਸਹਿਯੋਗ ਨਾ ਦੇਣ ਦੀ ਸੂਰਤ ਵਿੱਚ ਸਿਟ ਨੂੰ ਅਗਲੀ ਕਾਰਵਾਈ ਅਮਲ ਵਿੱਚ ਲਿਆਉਣੀ ਪੈਂਦੀ ਹੈ।
ਇਹ ਵੀ ਪੜ੍ਹੋ : ਕੈਪਟਨ ਨੂੰ ਨਸੀਅਤ ਦਿੰਦੇ ਹੋਏ ਰਾਜਾ ਵੜਿੰਗ ਨੇ ਕਿਹਾ, ‘ਰਿਟਾਇਰ ਹੋ ਜਾਓ, ਸਾਡੇ ਨਾਲ ਪੰਗੇ ਨਾ ਲਓ’