ਬੇਅਦਬੀ ਮਾਮਲਾ: ਬੀਬਾ ਬਾਦਲ ਨੇ ਘੇਰੀ ਪੰਜਾਬ ਸਰਕਾਰ, ਕਿਹਾ- 5 ਦਿਨਾਂ ਬਾਅਦ ਵੀ ਨਹੀਂ ਹੋਈ ਕਾਰਵਾਈ

Wednesday, Dec 22, 2021 - 11:00 PM (IST)

ਬੇਅਦਬੀ ਮਾਮਲਾ: ਬੀਬਾ ਬਾਦਲ ਨੇ ਘੇਰੀ ਪੰਜਾਬ ਸਰਕਾਰ, ਕਿਹਾ- 5 ਦਿਨਾਂ ਬਾਅਦ ਵੀ ਨਹੀਂ ਹੋਈ ਕਾਰਵਾਈ

ਚੰਡੀਗੜ੍ਹ- ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਬੇਅਦਬੀ ਦੀਆਂ ਘਿਨੌਣੀਆਂ ਘਟਨਾਵਾਂ 'ਤੇ ਕੋਈ ਕਾਰਵਾਈ ਨਾ ਹੋਣ ਕਾਰਨ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ- ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੇ ਮਾਮਲੇ ਦੀਆਂ ਹੋਈਆਂ ਜਾਂਚਾਂ ਦੀ ਰਿਪੋਰਟ ਜਨਤਕ ਹੋਵੇ : ਅਕਾਲੀ ਦਲ

PunjabKesari

ਉਨ੍ਹਾਂ ਕਿਹਾ ਕਿ ਅੱਜ ਪੰਜ ਦਿਨ ਬੀਤ ਜਾਣ ਪਿੱਛੋਂ ਵੀ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਹੋਣਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਿੱਧੇ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਨਾਲ ਹੀ ਸਮੂਹ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਕੱਠੇ ਹੋ ਕੇ ਪੰਥ ਅਤੇ ਪੰਜਾਬ ਦੀ ਰਾਖੀ ਕਰਨੀ ਚਾਹੀਦੀ ਹੈ ਅਤੇ ਕਾਂਗਰਸ ਸਰਕਾਰ ਤੋਂ ਜਵਾਬ ਮੰਗਣਾ ਚਾਹੀਦਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Bharat Thapa

Content Editor

Related News