ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਕਿਹਾ-ਜੇਲ੍ਹ ਜਾਣ ਲਈ ਤਿਆਰ ਰਹਿਣ
Friday, Nov 12, 2021 - 03:20 PM (IST)
ਬਠਿੰਡਾ (ਵਰਮਾ): ਪੰਜਾਬ ਦੇ ਗ੍ਰਹਿ ਮੰਤਰੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਅਚਾਨਕ ਬਠਿੰਡਾ ਪਹੁੰਚ ਗਏ, ਜਿਨ੍ਹਾਂ ਨਾਲ ਡੀ.ਜੀ.ਪੀ. ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਅਤੇ 8 ਜ਼ਿਲ੍ਹਿਆਂ ਦੇ ਆਈ.ਜੀ., ਡੀ.ਆਈ.ਜੀ. ਅਤੇ ਐੱਸ.ਐੱਸ.ਪੀ.ਮੌਜੂਦ ਸਨ। ਪੁਲਸ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਰੰਧਾਵਾ ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖੀ ਜਾਵੇ, ਅਮਨ-ਕਾਨੂੰਨ ਨੂੰ ਭੰਗ ਨਾ ਹੋਣ ਦਿੱਤਾ ਜਾਵੇ, ਅਪਰਾਧਿਕ ਘਟਨਾਵਾਂ ਨੂੰ ਰੋਕਣ ’ਤੇ ਜ਼ੋਰ ਦਿੱਤਾ ਜਾਵੇ। ਜੇਕਰ ਪੁਲਸ ਦੀ ਜਰੂਰਤ ਪਈ ਤਾਂ ਤਾਂ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਵਿਸ਼ਵਾਸ ਦਿਵਾਇਆ ਕਿ ਉਦਯੋਗਾਂ ਅਤੇ ਵਪਾਰੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ: ਕੈਪਟਨ ਨੇ ਸਾਢੇ ਚਾਰ ਸਾਲ ਕੋਈ ਕੰਮ ਨਹੀਂ ਕੀਤਾ ਤਾਂ ਹੀ ਉਸਦਾ ਬਿਸਤਰਾ ਹੋਇਆ ਗੋਲ : ਬੀਬੀ ਭੱਠਲ
ਪ੍ਰੈੱਸ ਕਾਨਫਰੰਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਕੀਤਾ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਦਾ ਸਮਾਂ ਆ ਗਿਆ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਦਾ ਆਗੂ ਹੋਵੇ ਜਾਂ ਹੋਰ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਸ਼ੀਆਂ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ ਜਦਕਿ ਬੇਕਸੂਰਾਂ ਨੂੰ ਹੱਥ ਨਹੀਂ ਲਾਇਆ ਜਾਵੇਗਾ। ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਪੁਲਸ ਅਤੇ ਐੱਸ.ਆਈ.ਟੀ ਦਾ ਸਹਿਯੋਗ ਨਹੀਂ ਮਿਲਿਆ, ਜਿਸ ਕਾਰਨ ਜਾਂਚ ਅਧੂਰੀ ਰਹੀ। ਨਵੀਂ ਐੱਸ.ਆਈ.ਟੀ. ਆਪਣੀ ਜਾਂਚ ਲਗਭਗ ਪੂਰੀ ਕਰ ਲਈ ਹੈ, ਹੁਣ ਦੋਸ਼ੀ ਦੇ ਜੇਲ੍ਹ ਜਾਣ ਦਾ ਸਮਾਂ ਆ ਗਿਆ ਹੈ।ਕਾਂਗਰਸ ਨੇ 2017 ਦੀਆਂ ਚੋਣਾਂ ਵਿੱਚ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰਨ ਵਿੱਚ ਸਾਢੇ ਚਾਰ ਸਾਲ ਲੱਗ ਗਏ, ਪਰ ਹੁਣ ਜਲਦੀ ਹੀ ਪੰਜਾਬ ਨਸ਼ਾ ਮੁਕਤ ਹੋਵੇਗਾ। ਰੰਧਾਵਾ ਨੇ ਕਿਹਾ ਕਿ ਬਾਕੀ ਸੂਬਿਆਂ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰਕੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਜਾਵੇਗਾ। ਇਸ ਸਬੰਧੀ ਡੀ.ਜੀ.ਪੀ. ਪੰਜਾਬ ਸਮੇਤ ਸਮੂਹ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸ਼ੁੱਕਰਵਾਰ ਨੂੰ ਬਠਿੰਡਾ ਵਿਖੇ ਹੋਈ ਮੀਟਿੰਗ ਦਾ ਅਸਲ ਮਕਸਦ ਨਸ਼ਾ ਛੁਡਾਉਣਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਤਿੰਨ ਸਰਕਲ ਬਣਾਏ ਹਨ।
ਪੜ੍ਹੋ ਇਹ ਵੀ ਖ਼ਬਰ: ਦਿੱਲੀ ਨਾਲ ਰੱਲ ਕੇ ਪੰਜਾਬ ਕਾਂਗਰਸ ਖੇਡ ਰਹੀ ਹੈ ਫ਼ਿਕਸ ਮੈਚ: ਬਿਕਰਮ ਸਿੰਘ ਮਜੀਠੀਆ
ਵੀਰਵਾਰ ਨੂੰ ਪੰਜਾਬ ਮੰਤਰੀ ਮੰਡਲ 'ਚ ਅਹਿਮ ਫੈਸਲੇ ਲਏ ਗਏ ਅਤੇ ਪੰਜਾਬ ਭਰ 'ਚ ਇਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਹਿੱਸੇ ਵਜੋਂ ਪੰਜਾਬ ਦੇ 50 ਕਿਲੋਮੀਟਰ ਦੇ ਖ਼ੇਤਰ ਵਿੱਚ ਬੀ.ਐੱਸ.ਐੱਫ. ਜੋ ਕਿ ਆਖਰ ਨਿੰਦਣਯੋਗ ਹੈ। ਅਜਿਹੇ 'ਚ ਅੱਧਾ ਪੰਜਾਬ ਬੀ.ਐੱਸ.ਐੱਫ. ਦੇ ਦਾਇਰੇ 'ਚ ਆ ਜਾਵੇਗਾ, ਜਿਸ ਦਾ ਨੁਕਸਾਨ ਆਮ ਲੋਕਾਂ ਨੂੰ ਵੀ ਹੋਵੇਗਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਪੁਲਸ ਵਿੱਚ 209 ਲੋਕ ਭਰਤੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਸਿਰਫ਼ 17 ਪੰਜਾਬ ਦੇ ਸਨ। ਕੇਂਦਰ ਨੇ ਪੰਜਾਬ ਦੇ ਲੋਕਾਂ 'ਤੇ ਭਰੋਸਾ ਨਹੀਂ ਕੀਤਾ, ਇਸੇ ਕਰਕੇ ਉਨ੍ਹਾਂ ਨੂੰ ਭਰਤੀ ਤੋਂ ਦੂਰ ਰੱਖਿਆ ਗਿਆ। ਰੰਧਾਵਾ ਨੇ ਕਿਹਾ ਕਿ ਜੇਲ੍ਹ ਵਿੱਚ ਨਸ਼ੇ ਅਤੇ ਮੋਬਾਈਲ ਨੂੰ ਰੋਕਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।ਇੱਕ ਜਵਾਬ ਵਿੱਚ ਰੰਧਾਵਾ ਨੇ ਕਿਹਾ ਕਿ ਕੈਪਟਨ ਨੂੰ ਕਾਂਗਰਸ ਨੇ ਬਾਹਰ ਨਹੀਂ ਕੱਢਿਆ, ਉਹ ਖੁਦ ਗਏ ਹਨ, ਜੇਕਰ ਉਹ ਦੁਬਾਰਾ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ: ਅਕਾਲੀ ਦਲ ਦਾ ਚੰਨੀ ਸਰਕਾਰ ’ਤੇ ਵੱਡਾ ਇਲਜ਼ਾਮ, ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਸਾਜ਼ਿਸ਼
ਇਸ ਮੌਕੇ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸੂਬੇ ਵਿਚ ਅਮਨ ਕਾਨੂੰਨ ਨੂੰ ਬਹਾਲ ਰੱਖਿਆ ਜਾਵੇਗਾ ਅਤੇ ਨਸ਼ਿਆਂ ਦੀ ਤਸਕਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਜ਼ਿਲ੍ਹਾ ਮੁਖੀਆਂ ਨੂੰ ਮਾਫੀਆ ਅਤੇ ਡਰੱਗ ਡੀਲਰਾਂ ’ਤੇ ਸ਼ਿਕੰਜਾ ਕੱਸਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਹੋਤਾ ਨੇ ਕਿਹਾ ਕਿ ਪੰਜਾਬ ਦੀ ਪੁਲਸ ਦਾ ਮਨੋਬਲ ਹਰ ਕੀਮਤ ’ਤੇ ਉੱਚਾ ਚੁੱਕਿਆ ਜਾਵੇਗਾ, ਸਾਡੀ ਪੁਲਸ ਦਾ ਪੂਰਾ ਸਤਿਕਾਰ ਹੈ ਜੋ ਦਲੇਰੀ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਦੇ ਨਾਲ ਆਈ.ਜੀ. ਜਸਕਰਨ ਸਿੰਘ, ਆਈ.ਜੀ ਫ਼ਿਰੋਜ਼ਪੁਰ, 9 ਜ਼ਿਲ੍ਹਿਆਂ ਦੇ ਡੀ.ਆਈ.ਜੀ., ਐਸ.ਐਸ.ਪੀ., ਵਿੱਤ ਮੰਤਰੀ ਦੀ ਪਤਨੀ ਵੀਨੂੰ ਬਾਦਲ ਤੋਂ ਇਲਾਵਾ ਆਗੂ ਵੀ ਹਾਜ਼ਰ ਸਨ।