ਬੇਅਦਬੀ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ: ਆਰ.ਪੀ. ਸਿੰਘ
Saturday, Dec 18, 2021 - 10:46 PM (IST)
ਨਵੀਂ ਦਿੱਲੀ/ਚੰਡੀਗੜ੍ਹ - ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿੱਚ ਇਕ ਵਿਅਕਤੀ ਬੇਅਦਬੀ ਕਰਨ ਦੇ ਇਰਾਦੇ ਨਾਲ ਅੰਦਰ ਵੜਿਆ ਅਤੇ ਉਥੋਂ ਦੇ ਸੇਵਾਦਾਰਾਂ ਅਤੇ ਸੰਗਤ ਨੇ ਉਸ ਨੂੰ ਮੌਕੇ 'ਤੇ ਹੀ ਫੜ ਲਿਆ। ਇਸ ਦੌਰਾਨ ਉਸ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਸੀ.ਬੀ.ਆਈ. ਨੂੰ ਸੌਂਪੇ ਤਾਂ ਜੋ ਇਸ ਦੀ ਡੂੰਘਾਈ ਨਾਲ ਜਾਂਚ ਹੋ ਸਕੇ ਅਤੇ ਇਹ ਪਤਾ ਲੱਗ ਸਕੇ ਕਿ ਬੇਅਦਬੀ ਕਰਨ ਵਾਲਾ ਵਿਅਕਤੀ ਕੌਣ ਸੀ, ਉਸ ਦਾ ਕੀ ਇਰਾਦਾ ਸੀ, ਉਸ ਦੇ ਪਿੱਛੇ ਕਿਹੜੇ ਲੋਕ ਹਨ ਅਤੇ ਕਿਸ ਦੀ ਸਾਜ਼ਿਸ਼ ਸੀ ਇਹ ਪੂਰੀ ਜਾਣਕਾਰੀ ਦੁਨੀਆ ਅੱਗੇ ਆ ਸਕੇ ਕਿਉਂਕਿ ਪਿਛਲੀ ਵਾਰ ਜਦੋਂ ਬੇਅਦਬੀ ਮਾਮਲਾ ਵਾਪਰਿਆ ਸੀ ਉਦੋਂ ਪੰਜਾਬ ਸਰਕਾਰ ਦੀ ਢਿੱਲ ਕਾਰਨ ਅੱਜ ਤੱਕ ਉਸ ਦੇ ਦੋਸ਼ੀ ਫੜੇ ਨਹੀਂ ਗਏ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੀ ਜਨਤਾ ਵੀ ਪੰਜਾਬ ਸਰਕਾਰ 'ਤੇ ਦਬਾਅ ਬਣਾਵੇ ਤਾਂ ਜੋਂ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾ ਸਕੇ ਅਤੇ ਇਸ ਬੇਅਦਬੀ ਮਾਮਲੇ ਦੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।