ਦੀਨਾਨਗਰ ਦੇ ਪਿੰਡ ਬਹਿਰਾਮਪੁਰ ਦੇ ਗੁਰਦੁਆਰਾ ਸਾਹਿਬ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ

Monday, Jul 17, 2023 - 06:32 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਤੋਂ ਇਕ ਮੰਦਭਾਗੀ  ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਬਹਿਰਾਮਪੁਰ ਵਿਖੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਚਰਨ ਛੋਹ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ  ਮਾਮਲਾ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ- ਜ਼ਮੀਨ ਗਹਿਣੇ ਧਰ ਕੇ ਗਰੀਸ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਾਤ 'ਚ ਮੌਤ

ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ 'ਚ ਉਸਾਰੀ ਦਾ ਕੰਮ ਚੱਲ ਰਿਹਾ ਸੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੂਸਰੀ ਇਮਾਰਤ 'ਚ ਰੱਖਿਆ ਗਿਆ ਸੀ, ਕਿਹਾ ਜਾ ਰਿਹਾ ਹੈ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੁੰਦੇ ਹਨ ਅਤੇ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੇਵਾਦਾਰ ਜਦੋਂ ਅੰਦਰ ਜਾ ਕੇ ਵੇਖਦੇ ਹਨ ਤਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੋਈ ਸੀ।  

ਇਹ ਵੀ ਪੜ੍ਹੋ- 20 ਸਾਲ ਦਾ ਨੌਜਵਾਨ ਬਣਿਆ ਪ੍ਰੇਰਣਾ ਸਰੋਤ, 20 ਦਿਨਾਂ 'ਚ ਠੇਕੇ ਦੀ ਜ਼ਮੀਨ 'ਚ ਕਮਾਉਂਦੈ ਲੱਖਾਂ ਰੁਪਏ

ਇਸ ਮੌਕੇ ਥਾਣਾ ਮੁਖੀ ਬਹਿਰਾਮਪੁਰ ਸਾਹਿਲ ਚੌਧਰੀ ਸਮੇਤ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚੇ ਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਚਾਂਦਪੁਰ ਬੰਨ੍ਹ ਨੇ ਉਜਾੜੇ ਮਾਨਸਾ ਦੇ ਕਈ ਪਿੰਡ, ਮਚ ਗਈ ਹਾਹਾਕਾਰ, ਵੀਡੀਓ 'ਚ ਵੇਖੋ ਦਰਦ ਬਿਆਨ ਕਰ ਰਹੇ ਲੋਕ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News