ਪਿੰਡ ਢਿੱਲਵਾਂ ਵਿਖੇ ਗੁਰਦੁਆਰਾ ਸਾਹਿਬ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Wednesday, May 29, 2024 - 06:22 PM (IST)

ਪਿੰਡ ਢਿੱਲਵਾਂ ਵਿਖੇ ਗੁਰਦੁਆਰਾ ਸਾਹਿਬ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਸਮਰਾਲਾ (ਬੰਗੜ,ਗਰਗ) : ਅੱਜ ਸਵੇਰੇ ਥਾਣਾ ਸਮਰਾਲਾ ਦੇ ਅਧੀਨ ਪੈਂਦੇ ਪਿੰਡ ਢਿੱਲਵਾਂ ਦੇ ਗੁਰਦੁਆਰਾ ਸਾਹਿਬ ਵਿਚ ਇਕ ਮੰਦਬੁੱਧੀ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ, ਨਿਹੰਗ ਜਥੇਬੰਦੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਮੌਕੇ 'ਤੇ ਪੁੱਜ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਮਾਮਲੇ ਦੀ ਤਫ਼ਤੀਸ਼ ਲਈ ਪੁੱਜੇ ਗੁਰਦੁਆਰਾ ਚਰਨਕੰਵਲ ਸਾਹਿਬ ਮਾਛੀਵਾੜਾ ਦੇ ਸ਼੍ਰੋਮਣੀ ਕਮੇਟੀ ਕਥਾਵਾਚਕ ਅਤੇ ਪ੍ਰਚਾਰਕ ਇਕਨਾਮ ਸਿੰਘ ਨੇ ਦੱਸਿਆ ਕਿ ਇਸ ਮੰਦਬੁੱਧੀ ਔਰਤ ਵੱਲੋਂ ਬੇਅਦਬੀ ਦੀ ਘਟਨਾ   ਸਵੇਰੇ ਕਰੀਬ ਪੰਜ ਵਜੇ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸਵੇਰੇ ਪੰਜ ਵਜੇ ਜਿਓਂ ਹੀ ਨਿਤਨੇਮ ਦੇ ਭੋਗ ਪਾ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲਿਆ ਅਤੇ ਇਸੇ ਹਦੂਦ ਅੰਦਰ ਬਣੇ ਆਪਣੇ ਰਿਹਾਇਸ਼ੀ ਕਮਰੇ ਵਿਚ ਚਲਾ ਗਿਆ, ਉਸਤੋਂ ਬਾਅਦ ਜਦੋਂ ਸੰਗਤਾਂ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਅੰਦਰ ਆਈਆਂ ਤਾਂ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਿਆ ਦੀ ਹੋਈ ਹਿਲਜੁਲ ਨੂੰ ਦੇਖ ਕੇ ਸ਼ੱਕ ਜ਼ਾਹਿਰ ਕੀਤਾ।

ਇਹ ਵੀ ਪੜ੍ਹੋ : ਧੀ ਨੂੰ ਕੈਨੇਡਾ ਦੀ ਫਲਾਈਟ 'ਚ ਬਿਠਾਉਣ ਲਈ ਦਿੱਲੀ ਪਹੁੰਚਿਆ ਪਰਿਵਾਰ, ਜਦੋਂ ਏਅਰਪੋਰਟ ਆਏ ਤਾਂ ਉੱਡੇ ਹੋਸ਼

ਇਸ ਸਬੰਧੀ ਜਦੋਂ ਗ੍ਰੰਥੀ ਸਿੰਘ ਨੂੰ ਦੱਸਿਆ ਗਿਆ ਤਾਂ ਉਨ੍ਹਾਂ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਦੀ ਜਾਂਚ ਕੀਤੀ ਗਈ। ਕੈਮਰੇ ਚੈੱਕ ਕਰਨ 'ਤੇ ਪਤਾ ਚੱਲਿਆ ਕਿ ਸ੍ਰੀ ਗੁਰੂ ਗ੍ਰੰਥੀ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਜਾਣ ਤੋਂ ਬਾਅਦ ਇਹ ਮੰਦਬੁੱਧੀ ਔਰਤ ਨੇ ਅੰਦਰ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਰੁਮਾਲਾ ਹਟਾਇਆ ਤੇ ਚੌਰ ਸਾਹਿਬ ਕਰਨ ਲੱਗ ਪਈ ਅਤੇ ਫਿਰ ਮਹਾਰਾਜ ਦੇ ਸਾਰੇ ਅੰਗ ਇਕ ਪਾਸੇ ਕਰ ਦਿੱਤੇ ਇਸ ਤੋਂ ਬਾਅਦ ਉਸਨੇ ਮਹਾਰਾਜ ਸਾਹਿਬ ਸੰਤੋਖ ਦਿੱਤੇ। ਫਿਰ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਚਲੀ ਗਈ। ਇਸ ਮੌਕੇ ਪੁੱਜੇ ਸਤਿਕਾਰ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਜਿਸ ਔਰਤ ਨੇ ਇਸ ਬੇਅਦਬੀ ਦੀ ਘਟਨਾ   ਅੰਜਾਮ ਦਿੱਤਾ ਹੈ ਉਸ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਜੋ ਖੁਦ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾ ਦੀ ਮਰਿਆਦਾ ਅਨੁਸਾਰ ਸਾਂਭ ਸੰਭਾਲ ਨਹੀਂ ਕਰ ਰਹੀ, ਖਿਲਾਫ਼ ਵੀ ਪੁਲਸ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ

ਇਸ ਸਬੰਧ ਵਿਚ ਐੱਸਐੱਚਓ ਰਾਓ ਵਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਿੰਡ ਢਿੱਲਵਾਂ ਵਿਖੇ ਹੋਈ ਇਸ ਘਟਨਾ ਸਬੰਧੀ 40 ਸਾਲਾਂ ਜਸਵੰਤ ਕੌਰ ਨਾਮੀ ਮੰਦਬੁੱਧੀ ਔਰਤ ਨੂੰ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਸਾਨੂੰ ਕੋਈ ਵੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ, ਜੋ ਵੀ ਸ਼ਿਕਾਇਤ ਮਿਲੇਗੀ ਉਸਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਫਰੀ ਬਿਜਲੀ ਦੇਣ ਦੇ ਬਾਵਜੂਦ ਪੀ. ਐੱਸ. ਪੀ. ਸੀ. ਐੱਲ. ਵੱਡੇ ਮੁਨਾਫੇ 'ਚ, ਕੇਜਰੀਵਾਲ ਨੇ ਸਾਂਝੀ ਕੀਤੀ ਪੋਸਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News