ਬੇਅਦਬੀ ਦੇ ਮੁੱਦੇ 'ਤੇ ਸਿਆਸਤ ਕਰਨ ਵਾਲਿਆਂ ਨੂੰ ਭੁਗਤਣੇ ਪੈਣਗੇ ਗੰਭੀਰ ਨਤੀਜੇ: ਸੁਖਬੀਰ ਬਾਦਲ (ਵੀਡੀਓ)
Wednesday, Jan 26, 2022 - 12:46 PM (IST)
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਲੋਂ ਅੱਜ ਅੰਮ੍ਰਿਤਸਰ ’ਚ ਪ੍ਰੈੱਸ ਕਾਨਫਰੰਸ ਕਰਕੇ ਲਗਾਤਾਰ ਹੋ ਰਹੀਆਂ ਬੇਅਦਬੀਆਂ ਦਾ ਮਸਲਾ ਚੁੱਕਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ 5-7 ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋ ਰਹੀਆਂ ਹਨ। ਜਿਨ੍ਹਾਂ ਲੋਕਾਂ ਨੇ ਬੇਅਦਬੀਆਂ ਕੀਤੀਆਂ ਹਨ ਅਤੇ ਬੇਅਦਬੀਆਂ ਦੇ ਨਾਂ ’ਤੇ ਸਿਆਸਤ ਕੀਤੀ ਹੈ, ਉਨ੍ਹਾਂ ਦਾ ਕੱਖ ਨਾ ਰਹੇ। ਅਜਿਹੇ ਲੋਕ ਪੰਥ ਦੀ ਨੁਮਾਇੰਦਾ ਜਥੇਬੰਦੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
ਸੁਖਬੀਰ ਬਾਦਲ ਨੇ ਕਿਹਾ ਕਿ ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਰੋਵਰ ’ਚ ਗੁਟਕਾ ਸਾਹਿਬ ਸੁੱਟ ਕੇ ਬੇਅਦਬੀ ਕਰਨ ਵਾਲਾ ਮੁਲਜ਼ਮ ਅੱਜ ਵੀ ਪੁਲਸ ਦੇ ਹਵਾਲੇ ਹੈ, ਜਿਸ ਤੋਂ ਇਸ ਮਾਮਲੇ ਦੇ ਸਬੰਧ ’ਚ ਅਜੇ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਗੁਰੂ ਸਾਹਿਬ ਜੀ ਦੇ ਅੱਗੇ ਇਹੋ ਅਰਦਾਸ ਕਰਦਾਂ ਹਾਂ ਕਿ ਜਿਸ ਸ਼ਖ਼ਸ ਨੇ ਬੇਅਦਬੀ ਕੀਤੀ ਹੈ ਅਤੇ ਜਿਹੜੀ ਸਿਆਸੀ ਪਾਰਟੀ ਨੇ ਇਸ ਮਸਲੇ 'ਤੇ ਸਿਆਸਤ ਕੀਤੀ ਹੈ, ਉਸ ਦਾ ਕੱਖ ਨਾ ਰਹੇ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮੁੱਦੇ 'ਤੇ ਸਿਆਸਤ ਕਰਨ ਵਾਲਿਆਂ ਨੂੰ ਵਿਧਾਨ ਸਭਾ ਚੋਣਾਂ ’ਚ ਇਸ ਦੇ ਨਤੀਜੇ ਭੁਗਤਣੇ ਪੈਣਗੇ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼
ਸੁਖਬੀਰ ਬਾਦਲ ਨੇ ਅੱਗੇ ਬੋਲਦਿਆਂ ਕਿਹਾ ਕਿ ਬੇਅਦਬੀ ਦੀਆਂ ਇਹ ਘਟਨਾਵਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਰਵਾਈਆਂ ਗਈਆਂ ਸਨ। ਕਾਂਗਰਸ ਸਰਕਾਰ ’ਤੇ ਨਿਸ਼ਾਨ ਵਿੰਨ੍ਹਦੇ ਹੋਏ ਸੁਖਬੀਰ ਨੇ ਕਿਹਾ ਕਿ ਇਨ੍ਹਾਂ ਨੇ ਪੰਜ ਸਾਲ ਸਿਰਫ਼ ਸਿਆਸਤ ਕੀਤੀ ਹੈ, ਕਿਸੇ ਵੀ ਦੋਸ਼ੀ ਨੂੰ ਫੜਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਬੇਅਦਬੀਆਂ ਕਰਨ ਵਾਲੇ ਲੋਕਾਂ ਨੂੰ ਹੋਰ ਕੋਈ ਸਜ਼ਾ ਦੇਵੇ ਜਾਂ ਨਾ ਦੇਵੇ ਪਰ ਪਰਮਾਤਮਾ ਸਜ਼ਾ ਜ਼ਰੂਰ ਦੇਵੇਗਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ