ਭੋਗਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਦੋਸ਼ੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Friday, Aug 12, 2022 - 11:59 AM (IST)
ਭੋਗਪੁਰ (ਰਾਜੇਸ਼ ਸੂਰੀ, ਰਾਣਾ ਭੋਗਪੁਰੀਆ) : ਭੋਗਪੁਰ ਸ਼ਹਿਰ 'ਚ ਥਾਣਾ ਭੋਗਪੁਰ ਦੇ ਸਾਹਮਣੇ ਸਥਿਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅੱਜ ਸਵੇਰ ਸਮੇਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰ ਸਮੇਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸਿੰਘਾਂ ਵੱਲੋਂ ਗੁਰਦੁਆਰਾ ਸਾਹਿਬ 'ਚ ਮਹਾਰਾਜ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ ਤੇ ਪਾਠ ਉਪਰੰਤ ਸ਼ਹਿਰ ਦੀ ਸੰਗਤ ਮੱਥਾ ਟੇਕਣ ਲਈ ਆ ਰਹੀ ਸੀ। ਇਸੇ ਦੌਰਾਨ ਇਕ ਮੰਦਬੁੱਧੀ ਆਦਮੀ ਜੋ ਕਿ ਅਲਫ਼ ਨੰਗਾ ਦੱਸਿਆ ਜਾ ਰਿਹਾ ਹੈ, ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਇਆ ਅਤੇ ਉਸ ਨੇ ਗੁਰਦੁਆਰਾ ਸਾਹਿਬ 'ਚ ਮਹਾਰਾਜ ਜੀ ਦੀ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇੱਕ ਪਾਸੇ ਕਰ ਦਿੱਤਾ ਤੇ ਗੁਰਦੁਆਰਾ ਸਾਹਿਬ 'ਚ ਰੁਮਾਲਾ ਸਾਹਿਬ ਅਤੇ ਹੋਰ ਸਮਾਨ ਖਿਲਾਰ ਦਿੱਤਾ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਇਸ ਤਾਰੀਖ਼ ਨੂੰ ਪੂਰਾ 'ਪੰਜਾਬ' ਰਹੇਗਾ ਬੰਦ, ਸੋਚ-ਸਮਝ ਕੇ ਹੀ ਘਰੋਂ ਨਿਕਲਣ ਲੋਕ
ਇਸ ਦੌਰਾਨ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਏ ਕਿਸੇ ਸ਼ਰਧਾਲੂ ਨੇ ਗੁਰੂ ਸਾਹਿਬ ਦੇ ਅੰਦਰ ਹੋਈ ਬੇਅਦਬੀ ਨੂੰ ਦੇਖਿਆ ਤਾਂ ਤੁਰੰਤ ਇਸ ਦੀ ਸੂਚਨਾ ਪ੍ਰਬੰਧਕਾਂ ਅਤੇ ਪੁਲਸ ਨੂੰ ਦਿੱਤੀ। ਭੋਗਪੁਰ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਬੇਅਦਬੀ ਕਰਨ ਵਾਲੇ ਆਦਮੀ ਨੂੰ ਕਾਬੂ ਕਰਕੇ ਥਾਣੇ ਲਿਜਾਇਆ ਗਿਆ। ਇਹ ਘਟਨਾ ਅੱਜ ਸਵੇਰੇ 6 ਵਜੇ ਦੇ ਕਰੀਬ ਵਾਪਰੀ ਹੈ। ਭੋਗਪੁਰ ਸ਼ਹਿਰ ਦੇ ਦੁਕਾਨਦਾਰਾਂ ਮਨੀ ਭੰਡਾਰੀ ਅਤੇ ਮਿੱਕੂ ਆਦਿ ਨੇ ਦੱਸਿਆ ਕਿ ਅੱਜ ਸਵੇਰੇ ਪੌਣੇ ਛੇ ਵਜੇ ਦੇ ਕਰੀਬ ਇਕ ਮੰਦਬੁੱਧੀ ਆਦਮੀ ਜੋ ਕਿ ਅਲਫ਼ ਨੰਗਾ ਸੀ, ਸਭ ਤੋਂ ਪਹਿਲਾਂ ਦੁਕਾਨ ਦੇ ਬਾਹਰ ਆਇਆ ਅਤੇ ਦੁਕਾਨ ਦੇ ਬਾਹਰ ਪਏ ਦੁੱਧ ਦੇ ਕਰੇਟਾਂ 'ਚੋਂ ਕੁੱਝ ਪੈਕਟ ਦੁੱਧ ਦੇ ਚੁੱਕ ਕੇ ਉਨ੍ਹਾਂ ਦੀਆਂ ਦੁਕਾਨਾਂ ਵੱਲ ਆਇਆ।
ਇਹ ਵੀ ਪੜ੍ਹੋ : ਵੇਰਕਾ ਦਾ ਪੈਕਟ ਵਾਲਾ ਦਹੀਂ ਖਾਣ ਦੇ ਸ਼ੌਕੀਨ ਸਾਵਧਾਨ! ਇਹ ਵੀਡੀਓ ਦੇਖ ਖੁੱਲ੍ਹੀਆਂ ਰਹਿ ਜਾਣਗੀਆਂ ਅੱਖਾਂ
ਉਸ ਨੇ ਰੱਖੜੀ ਦੇ ਤਿਉਹਾਰ ਕਾਰਨ ਦੁਕਾਨਾਂ ਦੇ ਬਾਹਰ ਸਜਾਏ ਗਏ ਟੇਬਲਾਂ ਦੀਆਂ ਚਾਦਰਾਂ-ਦਰੀਆਂ ਆਦਿ ਨੂੰ ਖਿਲਾਰ ਦਿੱਤਾ ਗਿਆ। ਉਕਤ ਆਦਮੀ ਗੁਰਦੁਆਰਾ ਸਾਹਿਬ ਵੱਲ ਚਲਾ ਗਿਆ, ਜਿੱਥੇ ਉਸ ਨੇ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ। ਗੁਰਦੁਆਰਾ ਸਾਹਿਬ ਦੇ ਅੰਦਰ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ ਅਤੇ ਇਸ ਮੰਦਭਾਗੀ ਘਟਨਾ ਸਮੇਂ ਗੁਰਦੁਆਰਾ ਸਾਹਿਬ ਦੇ ਅੰਦਰ ਕੋਈ ਵੀ ਸੇਵਾਦਾਰ ਜਾਂ ਪ੍ਰਬੰਧਕ ਮੌਜੂਦ ਨਹੀਂ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ