ਨਵਜੋਤ ਸਿੱਧੂ ਦੇ ਟਵੀਟਾਂ 'ਤੇ ਭੜਕੇ ਬਿਕਰਮ ਮਜੀਠੀਆ, ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)
Monday, Apr 26, 2021 - 02:59 PM (IST)
ਚੰਡੀਗੜ੍ਹ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਾਂਗਰਸ ਪਾਰਟੀ ਦੇ ਕਈ ਆਗੂਆਂ ਨੂੰ ਅੱਜ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਨੇ ਪੰਜਾਬ ਦੇ ਵਿਸ਼ੇਸ਼ ਮੁੱਦੇ ਅਤੇ ਸਮੱਸਿਆ ’ਚੋਂ ਬਾਰਦਾਨੇ ਦੀ ਸਮੱਸਿਆ, ਕੋਰੋਨਾ ਦੇ ਵੱਧ ਰਹੇ ਮਾਮਲੇ ਅਤੇ ਹਸਪਤਾਲਾਂ ’ਚ ਆਕਸੀਜਨ ਦੀ ਪੈਦਾ ਹੋ ਰਹੀ ਘਾਟ ਦੇ ਨਾਲ-ਨਾਲ ਦਵਾਈਆਂ ਦੀ ਘਾਟ ਦੇ ਬਾਰੇ ਦੱਸਦੇ ਹੋਏ ਕਿਹਾ ਕਿ ਇਨ੍ਹਾਂ ਸਮੱਸਿਆਵਾਂ ’ਤੇ ਕੈਪਟਨ ਸਰਕਾਰ ਅਤੇ ਉਸ ਦੇ ਆਗੂਆਂ ਨੇ ਕੋਈ ਚਿੰਤਾ ਪ੍ਰਗਟ ਨਹੀਂ ਕੀਤੀ। ਇਨ੍ਹਾਂ ਸਭ ਨੂੰ ਇਕੋ ਕੰਮ ਆਉਂਦਾ ਹੈ, ਉਹ ਹੈ ਕਿ ਕਿਵੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ’ਤੇ ਸਿਆਸੀ ਨਿਸ਼ਾਨੇ ਲਗਾਉਣੇ।
ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)
ਉਨ੍ਹਾਂ ਨੇ ਨਵਜੋਤ ਸਿੱਧੂ ’ਤੇ ਨਿਸ਼ਾਨਾ ਵਿਨ੍ਹਦੇ ਹੋਏ ਕਿਹਾ ਕਿ ਜਦੋਂ ਬੇਅਦਬੀ ਹੋਈ ਸੀ, ਉਦੋ ਉਹ ਵੀ ਸ਼੍ਰੋਮਣੀ ਅਕਾਲੀ ਦਲ/ਭਾਜਪਾ ਦੀ ਪਾਰਟੀ ’ਚ ਸ਼ਾਮਲ ਸਨ। ਸਿੱਧੂ ਦੀਆਂ ਮੌਜਾਂ ਹਨ, ਉਸ ਦਾ ਜਦੋਂ ਦਿਲ ਕਰਦਾ ਉਹ ਯੂ-ਟਰਨ ਮਾਰ ਲੈਂਦਾ ਹੈ ਅਤੇ ਜਦੋਂ ਦਿਲ ਕਰਦਾ ਉਹ ਸਿਆਸਤ ਖੇਡ ਲੈਂਦਾ। ਮਜੀਠੀਆ ਨੇ ਸਿੱਧੂ ’ਤੇ ਤੰਜ ਕਸਦੇ ਹੋਏ ਕਿਹਾ ਕਿ ਉਹ ਦੱਸਣ ਕੀ ਸਿਆਸਤ ਕਰਨ ਦਾ ਇਹ ਸਮਾਂ ਸਹੀ ਹੈ?
ਪੜ੍ਹੋ ਇਹ ਵੀ ਖਬਰ - ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ
ਕੋਰੋਨਾ ਕਾਰਨ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ, ਕਿਸਾਨ ਮੰਡੀਆਂ ’ਚ ਰੁਲ ਰਹੇ ਹਨ, ਉਸ ਦੀ ਕਿਸੇ ਨੂੰ ਕੋਈ ਚਿੰਤਾ ਨਹੀਂ ਅਤੇ ਇਨ੍ਹਾਂ ਨੂੰ ਸਿਆਸਤ ਕਰਨ ਦੀ ਪਈ ਹੋਈ ਹੈ। ਕੈਪਟਨ ’ਤੇ ਸ਼ਬਦੀ ਹਮਲਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਆਪਣੇ ਆਲੀਸ਼ਾਨ ਫਾਰਮਹਾਊਸ ’ਚੋਂ ਨਹੀਂ ਨਿਕਲਦੇ ਅਤੇ ਬਾਕੀ ਦੇ ਲੱਭਦੇ ਨਹੀਂ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ। ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਹੋਰਾਂ ਲੋਕਾਂ ਦੇ ਸਿਰ ’ਤੇ ਮੜ ਰਹੀ ਹੈ। ਪੰਜਾਬ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹਸਪਤਾਲਾਂ ’ਚ ਆਕਸੀਜਨ ਦੀ ਘਾਟ ਬਹੁਤ ਜ਼ਿਆਦਾ ਪਾਈ ਜਾ ਰਹੀ ਹੈ, ਜਿਸ ਕਰਕੇ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰੀਜ਼ਾਂ ਨੂੰ ਦਵਾਈਆਂ ਨਹੀਂ ਮਿਲ ਰਹੀਆਂ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਇਹ ਸਹੂਲਤਾਵਾਂ ਦੇਣ ਤੋਂ ਦੂਰ ਭੱਜ ਰਹੀ ਹੈ।