ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ

08/11/2023 6:28:33 PM

ਚੰਡੀਗੜ੍ਹ : ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਅਤੇ ਪਿੰਡਾਂ ਦੀ ਪੰਚਾਇਤਾਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ’ਚ ਨੈਸ਼ਨਲ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਹੇਠਾਂ ਡਿੱਗੀ ਵੋਲਵੋ ਬੱਸ

ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਾਲ ਹੀ ਪੰਚਾਇਤੀ ਚੋਣਾਂ ਦਾ ਰਾਹ ਵੀ ਪੱਧਰਾ ਹੋ ਗਿਆ ਹੈ। ਭਾਵੇਂ ਚੋਣਾਂ ਸੰਬੰਧੀ ਅਜੇ ਕੋਈ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਹ ਜ਼ਰੂਰ ਆਖਿਆ ਗਿਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀ ਚੋਣ 25 ਨਵੰਬਰ 2023 ਤਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਈਆਂ ਜਾਣ। ਇਸ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਕਿਸੇ ਸਮੇਂ ਵੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh