ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਪੁੱਜਾ ਹਾਈਕੋਰਟ, ਫੈ਼ਸਲੇ ਨੂੰ ਦਿੱਤੀ ਗਈ ਚੁਣੌਤੀ

08/18/2023 1:21:13 PM

ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵਲੋਂ 10 ਅਗਸਤ ਨੂੰ ਜਾਰੀ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਸਰਕਾਰ ਦੇ ਉਕਤ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 28 ਅਗਸਤ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਉਕਤ ਹੁਕਮ ਜਸਟਿਸ ਰਾਜ ਮੋਹਨ ਸਿੰਘ ਅਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਬੈਂਚ ਨੇ ਦਿੱਤੇ ਹਨ। ਪਟਿਆਲਾ ਅਤੇ ਕਈ ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਵਲੋਂ ਦਰਜ ਪਟੀਸ਼ਨ 'ਚ ਕਿਹਾ ਗਿਆ ਹੈ ਕਿ 10 ਅਗਸਤ ਦੀ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਲ ਨਾਜਾਇਜ਼, ਮਨਮਾਨੀ ਅਤੇ ਅਸੰਵਿਧਾਨਿਕ ਹੈ।

ਇਹ ਵੀ ਪੜ੍ਹੋ : ਜਵਾਨ ਧੀ ਨਾਲ ਸਭ ਹੱਦਾਂ ਟੱਪ ਗਿਆ ਕਲਯੁਗੀ ਪਿਓ, ਕਿਤੇ ਗਰਭਵਤੀ ਨਾ ਹੋ ਜਾਵੇ, ਕਰਦਾ ਰਿਹਾ ਇਹ ਕਾਂਡ

ਪਟੀਸ਼ਨਰਾਂ ਨੇ ਗ੍ਰਾਮ ਪੰਚਾਇਤਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਅਤੇ ਸਰਪੰਚਾਂ ਵਲੋਂ ਦਾਖ਼ਲ ਹੋਈ ਪਟੀਸ਼ਨ 'ਚ ਦਲੀਲ ਦਿੱਤੀ ਕਿ ਪੰਜਾਬ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਗਲਤ ਅਤੇ ਨਾਜਾਇਜ਼ ਰੂਪ ਤੋਂ ਭੰਗ ਕਰ ਦਿੱਤਾ ਗਿਆ, ਜੋ ਕਿ ਕਾਨੂੰਨ ਦੇ ਦਾਇਰੇ ਤੋਂ ਬਾਹਰ ਹੈ। ਪਟੀਸ਼ਨਰਾਂ ਨੇ ਜਨਵਰੀ 2019 'ਚ ਹੀ ਸਰਪੰਚ ਚੁਣੇ ਜਾਣ `ਤੇ ਕਾਰਜਭਾਰ ਸੰਭਾਲਿਆ ਸੀ। ਅਜਿਹੇ 'ਚ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ ਪਰ ਸੂਬਾ ਸਰਕਾਰ ਵਲੋਂ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਪਲਟਿਆ ਤੇਲ ਨਾਲ ਭਰਿਆ ਟੈਂਕਰ, ਦੇਖੋ ਮੌਕੇ ਦੇ ਹਾਲਾਤ ਬਿਆਨ ਕਰਦੀਆਂ ਤਸਵੀਰਾਂ

ਪਟੀਸ਼ਨਰਾਂ ਨੇ ਕਿਹਾ ਕਿ ਸਾਰੀਆਂ ਗ੍ਰਾਮ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਅਤੇ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ-ਸਹਿ-ਵਿਸ਼ੇਸ਼ ਸਕੱਤਰ ਨੂੰ ਗ੍ਰਾਮ ਪੰਚਾਇਤ ਦੇ ਸਾਰੇ ਕੰਮਾਂ ਨੂੰ ਕਰਨ ਅਤੇ ਸ਼ਕਤੀਆਂ ਦਾ ਪ੍ਰਯੋਗ ਕਰਨ ਲਈ ਪ੍ਰਸ਼ਾਸਕ ਨਿਯੁਕਤ ਕਰਨ ਲਈ ਅਧਿਕ੍ਰਿਤ ਕੀਤਾ ਗਿਆ ਹੈ। ਪਟੀਸ਼ਨਰਾਂ ਅਨੁਸਾਰ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਕਰਨ ਦੀ ਸ਼ਕਤੀ ਅਤੇ ਪੰਚਾਇਤਾਂ ਨੂੰ ਭੰਗ ਕਰਨ ਦਾ ਮਤਲਬ ਇਹ ਨਹੀਂ ਹੋ ਸਕਦਾ ਕਿ ਸੰਵਿਧਾਨ ਵਲੋਂ ਨਿਰਧਾਰਤ ਕਾਰਜਕਾਲ ਨੂੰ ਸਬੰਧਿਤ ਅਧਿਕਾਰੀਆਂ ਦੀ ਮਰਜ਼ੀ ਨਾਲ ਵਧਾਇਆ ਜਾਂ ਘਟਾਇਆ ਨਹੀਂ ਜਾ ਸਕਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Babita

Content Editor

Related News