ਸਕੂਲ ਅੱਗੇ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

Friday, Nov 24, 2017 - 07:08 AM (IST)

ਸਕੂਲ ਅੱਗੇ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਕੋਟਕਪੂਰਾ, (ਨਰਿੰਦਰ)- ਸ਼ਹਿਰ ਦੇ ਦੁਆਰੇਆਣਾ ਰੋਡ 'ਤੇ ਗੁਰੂ ਨਾਨਕ ਮਿਸ਼ਨ ਸਕੂਲ ਦੇ ਨਜ਼ਦੀਕ ਪਏ ਕੂੜੇ ਦੇ ਢੇਰਾਂ ਕਾਰਨ ਲੋਕ ਭਾਰੀ ਪ੍ਰੇਸ਼ਾਨੀ 'ਚ ਹਨ ਕਿਉਂਕਿ ਇਨ੍ਹਾਂ ਕਾਰਨ ਗੰਦੀ ਬਦਬੂ ਫੈਲਣ ਦੇ ਨਾਲ-ਨਾਲ ਮੱਖੀਆਂ-ਮੱਛਰਾਂ ਦੀ ਵੀ ਭਰਮਾਰ ਹੋ ਰਹੀ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਫ਼ੈਲਣ ਦਾ ਵੀ ਡਰ ਬਣਿਆ ਹੋਇਆ ਹੈ। 
ਸਕੂਲ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸਮਾਜਸੇਵੀ ਚਰਨਜੀਤ ਸਿੰਘ, ਬਲਵੀਰ ਰਾਏ, ਪ੍ਰੀਤਮ ਸਿੰਘ, ਮੰਗਤ ਕੁਮਾਰ, ਜਤਿੰਦਰ ਸਿੰਘ ਬੁਗਰਾ, ਜਗਦੀਸ਼ ਕੁਮਾਰ ਟਿੰਕਾ ਤੇ ਨਿਹਾਲ ਸਿੰਘ ਨੇ ਦੱਸਿਆ ਕਿ ਸੰਘਣੀ ਆਬਾਦੀ ਵਿਚ ਲੱਗੇ ਇਨ੍ਹਾਂ ਕੂੜੇ ਦੇ ਵੱਡੇ-ਵੱਡੇ ਢੇਰਾਂ ਕਾਰਨ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਇਥੋਂ ਲੰਘਣ ਵਾਲੇ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੂੜੇ ਤੋਂ ਪੈਦਾ ਹੁੰਦੇ ਜ਼ਹਿਰੀਲੇ ਕੀੜੇ-ਮਕੌੜੇ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਕੇ ਬੀਮਾਰੀਆਂ ਦਾ ਕਾਰਨ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ।  ਇਸ ਸਬੰਧੀ ਕਾਰਜਸਾਧਕ ਅਫ਼ਸਰ ਗਰੀਸ਼ ਕੁਮਾਰ ਨੇ ਕਿਹਾ ਕਿ ਉਹ ਇਸ ਸਮੱਸਿਆ ਦਾ ਹੱਲ ਸੈਨੇਟਰੀ ਇੰਸਪੈਕਟਰ ਦੀ ਡਿਊਟੀ ਲਾ ਕੇ ਕਰਵਾਉਣਗੇ।


Related News