ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

Wednesday, Jul 25, 2018 - 12:26 AM (IST)

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਡੇਰਾ ਬਾਬਾ ਨਾਨਕ,  (ਕੰਵਲਜੀਤ)-  ਪਿੰਡ ਜੋਡ਼ੀਆਂ ਕਲਾਂ ਦੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਮ੍ਰਿਤਕ ਮੁਖਵਿੰਦਰ ਸਿੰਘ ਪੁੱਤਰ ਰਘਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਖਵਿੰਦਰ ਨੇ ਖੇਤੀਬਾਡ਼ੀ ਸਹਿਕਾਰੀ ਬੈਂਕ ਡੇਰਾ ਬਾਬਾ ਨਾਨਕ ਤੋਂ 2008 ਵਿਚ 2 ਲੱਖ ਰੁਪਏ ਦਾ ਕਰਜ਼ਾ ਲਿਆ ਹੋਇਆ ਸੀ ਅਤੇ 50 ਹਜ਼ਾਰ ਰੁਪਏ ਦਾ ਕਰਜ਼ਾ ਕੋਆਪ੍ਰੇਟਿਵ ਬੈਂਕ ਤੋਂ ਲਿਆ ਸੀ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿਣ ਲੱਗਾ। ਉਨ੍ਹਾਂ ਦੱਸਿਆ ਕਿ ਬੀਤੀ ਰਾਤ 8 ਵਜੇ ਮੁਖਵਿੰਦਰ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਇਕ ਲਡ਼ਕਾ ਪਰਮਿੰਦਰ ਸਿੰਘ (17) ਛੱਡ ਗਿਆ ਹੈ। ਸਮੂਹ ਪਿੰਡ ਵਾਸੀਆਂ ਨੇ ਪੀਡ਼ਤ ਪਰਿਵਾਰ ਦੀ ਹਾਜ਼ਰੀ ’ਚ ਸਰਕਾਰ ਕੋਲੋਂ ਮੰਗ ਕੀਤੀ ਕਿ ਮ੍ਰਿਤਕ ਮੁਖਵਿੰਦਰ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ। 
 


Related News