ਬਸਤੀ ''ਚ ਜਮ੍ਹਾ ਗੰਦੇ ਪਾਣੀ ਤੋਂ ਦੁਖੀ ਔਰਤਾਂ ਪੁੱਜੀਆਂ ਈ. ਓ. ਕੋਲ

01/10/2018 5:12:18 AM

ਸੰਗਰੂਰ, (ਬੇਦੀ)- ਗਲੀਆਂ 'ਚ ਜਮ੍ਹਾ ਗੰਦੇ ਪਾਣੀ ਤੋਂ ਪ੍ਰੇਸ਼ਾਨ ਵਾਰਡ ਨੰ. 25 ਬੱਗੂਆਣਾ ਬਸਤੀ ਦੀਆਂ ਔਰਤਾਂ ਨੇ ਮੰਗਲਵਾਰ ਨੂੰ ਕਾਰਜਸਾਧਕ ਅਫ਼ਸਰ ਨੂੰ ਮੰਗ-ਪੱਤਰ ਸੌਂਪ ਕੇ ਇਸ ਦੇ ਹੱਲ ਦੀ ਮੰਗ ਕੀਤੀ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕੱਠੇ ਹੋਏ ਬਸਤੀ ਦੇ ਵਸਨੀਕਾਂ ਨੇ ਦੱਸਿਆ ਕਿ ਗੰਦੇ ਪਾਣੀ ਦੀ ਨਾਲੀਆਂ 'ਚੋਂ ਯੋਗ ਨਿਕਾਸੀ ਨਾ ਹੋਣ ਕਾਰਨ ਗਲੀਆਂ 'ਚ ਛੱਪੜ ਲੱਗੇ ਹੋਏ ਹਨ। ਹੁਣ ਇਹ ਗੰਦਾ ਪਾਣੀ ਗੁਰਦੁਆਰਾ ਸਾਹਿਬ ਦੇ ਵਿਹੜੇ 'ਚ ਵੀ ਦਾਖਲ ਹੋਣ ਲੱਗ ਪਿਆ ਹੈ, ਜਿਸ ਕਰ ਕੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪੁੱਜ ਰਹੀ ਹੈ। ਗੰਦੇ ਪਾਣੀ ਕਾਰਨ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਉਣਾ-ਜਾਣਾ ਬਹੁਤ ਔਖਾ ਹੈ। ਲੋਕਾਂ ਨੇ ਕਾਰਜਸਾਧਕ ਅਫ਼ਸਰ ਤੋਂ ਪਾਣੀ ਦੇ ਨਿਕਾਸੀ ਦੇ ਯੋਗ ਪ੍ਰਬੰਧ ਦੀ ਮੰਗ ਕੀਤੀ। 
ਇਸ ਦੌਰਾਨ ਅਮਰਜੀਤ ਕੌਰ, ਸੁਰਜੀਤ ਕੌਰ, ਮਹਿੰਦਰ ਕੌਰ, ਹਰਦੇਵ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਕੁਲਵਿੰਦਰ ਕੌਰ, ਸੁਰਜੀਤ ਕੌਰ,  ਹਰਦੀਪ ਕੌਰ, ਜਗਦੀਪ ਕੌਰ ਆਦਿ ਹਾਜ਼ਰ ਸਨ।