ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਵੰਡੇ

04/30/2022 9:06:32 PM

ਚੰਡੀਗੜ੍ਹ-ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਇਕ ਹੋਰ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਦੀ ਰਾਸ਼ੀ ਵੰਡ ਦਿੱਤੀ ਹੈ ਅਤੇ ਇਹ ਰਾਸ਼ੀ ਪਹਿਲਾਂ ਹੀ ਸਿੱਧੇ ਭੁਗਤਾਨ ਪ੍ਰਣਾਲੀ (ਡੀ.ਬੀ.ਟੀ.) ਸਕੀਮ ਅਧੀਨ ਲਾਭਪਾਤਰੀਆਂ ਦੇ ਬੈਂਕ ਖਾਤੇ 'ਚ ਟਰਾਂਸਫਰ ਕਰ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : PSPCL ਨੇ ਜਾਅਲੀ ਟ੍ਰਾਂਸਫਾਰਮਰ ਲਗਾ ਕੇ ਨਜਾਇਜ਼ ਟਿਊਬਵੈੱਲ ਚਲਾਉਣ 'ਤੇ ਠੋਕਿਆ 4.38 ਲੱਖ ਜੁਰਮਾਨਾ

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਦੇ ਦਿਨ ਹੀ ਉੱਚ ਅਧਿਕਾਰੀਆਂ ਨੂੰ ਮਾਰਚ 2022 ਤੱਕ ਬਕਾਇਆ ਪਏ ਵਜ਼ੀਫਿਆਂ ਦੀ ਵੰਡ ਨੂੰ ਹਰ ਹੀਲੇ ਨਿਪਟਾਉਣ ਦੇ ਨਿਰਦੇਸ਼ ਦਿੱਤੇ ਸਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਨੂੰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਹੁਣ 179.54 ਕਰੋੜ ਰੁਪਏ ਦੀ ਰਾਸ਼ੀ 1,90,197 ਲਾਭਪਾਤਰੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ 'ਚ ਸਿੱਧੀ ਟਰਾਂਸਫਰ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮਾਨਸਾ 'ਚ 8 ਐੱਸ. ਐੱਚ. ਓਜ਼ ਦੇ ਕੀਤੇ ਗਏ ਤਬਾਦਲੇ

ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਗ ਵਿਦਿਆਰਥੀਆਂ ਨੂੰ ਭਵਿੱਖ 'ਚ ਵੀ ਸਮੇਂ ਸਿਰ ਵਜ਼ੀਫਾ ਮਿਲਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸੂਬੇ 'ਚ ਸਿੱਖਿਆ ਅਤੇ ਸਿਹਤ ਦੇ ਤਰਜੀਹੀ ਖੇਤਰ ਨੂੰ ਸੁਰਜੀਤ ਕਰਨ ਲਈ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ 'ਚ ਅਪਣਾਇਆ ਜਾਵੇਗਾ ਅਤੇ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ 'ਚ ਕ੍ਰਾਂਤੀ ਲਿਆਉਣ ਲਈ ਪਹਿਲਾਂ ਹੀ ਸਮਝੌਤਿਆਂ 'ਤੇ ਦਸਤਖਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਤਕਨੀਕਾਂ ਲੈ ਕੇ ਆਵਾਂਗੇ।

ਇਹ ਵੀ ਪੜ੍ਹੋ : ਪਟਿਆਲਾ ਹਿੰਸਾ ਮਾਮਲੇ 'ਚ ਅਦਾਲਤ ਨੇ ਸਿੰਗਲਾ ਨੂੰ 2 ਦਿਨ ਲਈ ਪੁਲਸ ਰਿਮਾਂਡ 'ਤੇ ਭੇਜਿਆ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News