ਜ਼ਿਲ੍ਹਾ ਪ੍ਰਸ਼ਾਸਨ ਨੇ 1700 ਟੀ. ਬੀ. ਮਰੀਜ਼ਾਂ ਨੂੰ ਖੁਰਾਕ ਲਈ ਲਿਆ ਗੋਦ

Thursday, Jan 02, 2025 - 10:48 AM (IST)

ਜ਼ਿਲ੍ਹਾ ਪ੍ਰਸ਼ਾਸਨ ਨੇ 1700 ਟੀ. ਬੀ. ਮਰੀਜ਼ਾਂ ਨੂੰ ਖੁਰਾਕ ਲਈ ਲਿਆ ਗੋਦ

ਅੰਮ੍ਰਿਤਸਰ (ਨੀਰਜ)-‘ਰਾਸ਼ਟਰੀ ਤਪਦਿਕ ਮਿਟਾਓ’ ਪ੍ਰੋਗਰਾਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ‘ਟੀ. ਬੀ. ਮੁਕਤ ਭਾਰਤ’ ਮੁਹਿੰਮ ਤਹਿਤ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ‘ਜਨ ਜਨ ਦਾ ਰੱਖੋ ਧਿਆਨ-ਟੀ.ਬੀ. ਮੁਕਤ ਭਾਰਤ ਅਭਿਆਨ’ ਅਤੇ ‘ਸਾਰੇ ਹੋਣਗੇ ਜੇ ਸਾਥ- ਤਾਂ ਟੀ. ਬੀ. ਨੂੰ ਦੇਣਗੇ ਮਾਤ’ ਦੇ ਨਾਅਰੇ ਤਹਿਤ ਪਿੰਡ ਪੱਧਰ ਤੱਕ ਇਸ ਮੁਹਿੰਮ ਨੂੰ ਲੈ ਕੇ ਜਾਇਆ ਜਾਵੇਗਾ।

ਇਹ ਐਲਾਨ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਿਰਫ ਖੰਘ ਹੀ ਟੀ. ਬੀ. ਦਾ ਲੱਛਣ ਨਹੀਂ, ਜੇਕਰ ਤੁਹਾਨੂੰ ਬਲਗਮ ਵਾਲੀ ਖੰਘ, ਖੂਨ ਆਉਣਾ, ਬੁਖਾਰ ਹੋਣਾ, ਛਾਤੀ ਵਿਚ ਦਰਦ, ਸਰੀਰਕ ਬਦਲਾਅ, ਭਾਰ ਘੱਟਣਾ, ਰਾਤ ਨੂੰ ਪਸੀਨਾ ਆਉਣਾ, ਪੁਰਾਣੀ ਬਿਮਾਰੀ, ਜਾਂ ਥਕਾਵਟ ਹੁੰਦੀ ਹੋਵੇ ਤਾਂ ਇਨ੍ਹਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸਾਰੇ ਨਿ-ਕਸ਼ੈ ਮਿੱਤਰ ਬਣ ਕੇ ਟੀ. ਬੀ ਦੇ ਮਰੀਜ਼ਾਂ ਦੀ ਮਦਦ ਕਰੀਏ।

ਇਹ ਵੀ ਪੜ੍ਹੋ-  ਨਵੇਂ ਸਾਲ 'ਤੇ ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਸੀਤ ਲਹਿਰ ਦੀ ਚਿਤਾਵਨੀ ਨਾਲ ਧੁੰਦ ਦਾ ਅਲਰਟ, ਮੀਂਹ ਦੀ ਸੰਭਾਵਨਾ

ਦੱਸਣਯੋਗ ਹੈ ਕਿ ਇਸ ਮਹਿਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1700 ਟੀ. ਬੀ. ਮਰੀਜ਼ਾਂ ਨੂੰ ਖੁਰਾਕ ਮੁਹਈਆ ਕਰਾਉਣ ਲਈ ਗੋਦ ਲਿਆ ਗਿਆ ਹੈ, ਜਿਸ ਵਿਚੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਟੀ. ਬੀ. ਦੇ 100 ਮਰੀਜ਼ਾਂ ਨੂੰ ਅਡਾਪਟ ਕੀਤਾ ਗਿਆ ਹੈ ਅਤੇ ਉਨਾਂ ਦਾ ਸਾਰਾ ਖਰਚਾ ਇਹ ਅਧਿਕਾਰੀ ਆਪਣੀ ਜੇਬ ਵਿਚੋਂ ਖਰਚ ਕਰਨਗੇ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਵਲੋਂ 10 ਮਰੀਜਾਂ ਨੂੰ ਅਡਾਪਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਵਲੋਂ ਵੀ ਟੀ. ਬੀ. ਦੇ ਮਰੀਜ਼ਾਂ ਨੂੰ ਅਡਾਪਟ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਨੂੰ ਟੀ. ਬੀ ਮੁਕਤ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਟੀ. ਬੀ. ਦੇ ਹਰੇਕ ਮਰੀਜ਼ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਹਰੇਕ ਲੋੜਵੰਦ ਮਰੀਜ਼ ਨੂੰ ਮਾਹਿਰਾਂ ਦੀ ਸਲਾਹ ਅਨੁਸਾਰ ਸਹੀ ਖੁਰਾਕ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੋ ਮਰੀਜ਼ ਆਰਥਿਕ ਤੌਰ ਉਤੇ ਅਸਮਰੱਥ ਹੋਣ ਕਾਰਨ ਸਹੀ ਖੁਰਾਕ ਨਹੀਂ ਲੈ ਰਹੇ, ਉਨ੍ਹਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਪਾਰਕ ਅਦਾਰਿਆਂ, ਰੈਡ ਕਰਾਸ, ਧਾਰਮਿਕ ਸੰਸਥਾਵਾਂ ਅਤੇ ਦਾਨੀ ਪੁਰਸ਼ਾਂ ਦੇ ਸਹਿਯੋਗ ਨਾਲ ਹਰ ਮਹੀਨੇ ਖੁਰਾਕ ਮੁਹਈਆ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ ਲਈ ਅੱਗੇ ਆਉਣ। ਉਨਾਂ ਕਿਹਾ ਕਿ ਜੋ ਲੋਕ ਆਪਣਾ ਜਨਮ ਦਿਨ, ਵਿਆਹ ਸਾਲਗ੍ਰਿਹਾ ਆਦਿ ਮੌਕਿਆਂ 'ਤੇ ਟੀ. ਬੀ. ਦੇ ਮਰੀਜ਼ਾਂ ਨੂੰ ਅਡਾਪਟ ਕਰਨ ਅਤੇ ਲੋੜਵੰਦ ਮਰੀਜ਼ਾਂ ਦੀ ਖੁਰਾਕ ਅਤੇ ਦਵਾਈ ਦਾ ਪ੍ਰਬੰਧ ਕਰਨ ਤਾਂ ਜੋ ਉਨ੍ਹਾਂ ਦੇ ਇਹ ਦਿਨ ਯਾਦਗਾਰ ਬਣ ਸਕਣ।

ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News