ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਲਰਟ, ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ
Friday, Jan 09, 2026 - 03:06 PM (IST)
ਜਲੰਧਰ(ਚੋਪੜਾ)- ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ ਪ੍ਰਕਾਸ਼ ਪੁਰਬ ਨੂੰ ਸ਼ਾਂਤੀਪੂਰਨ, ਸੁਚੱਜੇ ਅਤੇ ਸ਼ਰਧਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਅਤੇ ਸਟੀਫਨ ਕਲੇਅਰ, ਸੇਠ ਸਤਪਾਲ ਮੱਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 1 ਫਰਵਰੀ ਨੂੰ ਮਨਾਇਆ ਜਾਵੇਗਾ, ਜਦੋਂ ਕਿ 31 ਜਨਵਰੀ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮਾਂ ਅਤੇ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਸਰਵਉੱਚ ਤਰਜੀਹ ਦਿੱਤੀ ਜਾਵੇਗੀ। ਇਸ ਦੇ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਦਿਆਂ ਨਿਰਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ’ਤੇ ਪ੍ਰਬੰਧਾਂ ਦੀ ਨਿਗਰਾਨੀ ਕਰਨ, ਤਾਂ ਜੋ ਕਿਸੇ ਵੀ ਪੱਧਰ ’ਤੇ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਹੋਣੀ ਚਾਹੀਦੀ ਅਤੇ ਪ੍ਰਸ਼ਾਸਨ ਇਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਗੀਆਂ ਕਈ ਵੱਡੀਆਂ ਪਾਬੰਦੀਆਂ, 6 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ
ਸ਼ੋਭਾ ਯਾਤਰਾ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਪੁਲਸ ਵਿਭਾਗ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਮਹਿਲਾ ਪੁਲਸ ਮੁਲਾਜ਼ਮਾਂ ਸਮੇਤ ਲੋੜੀਂਦੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਟ੍ਰੈਫਿਕ ਦੇ ਬਦਲਵੇਂ ਰੂਟ, ਵਾਹਨਾਂ ਦੀ ਉਚਿਤ ਪਾਰਕਿੰਗ ਅਤੇ ਆਵਾਜਾਈ ਦੀ ਸੁਚਾਰੂ ਵਿਵਸਥਾ ਲਈ ਪਹਿਲਾਂ ਹੀ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਜਾਵੇ। ਆਮ ਲੋਕਾਂ ਨੂੰ ਬਦਲੇ ਗਏ ਰੂਟਾਂ ਦੀ ਜਾਣਕਾਰੀ ਸਮੇਂ ਸਿਰ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ।
ਇਹ ਵੀ ਪੜ੍ਹੋ-ਪੰਜਾਬ : ਹੱਥਾਂ 'ਚ ਆਟੋਮੈਟਿਕ ਹਥਿਆਰ ਤੇ ਸਾਹਮਣੇ ਪੁਲਸ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ!
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰੂਟ ’ਤੇ ਵਿਸ਼ੇਸ਼ ਸਾਫ਼-ਸਫ਼ਾਈ, ਮੁੱਖ ਚੌਕਾਂ ਦੀ ਸਜਾਵਟ, ਮੋਬਾਈਲ ਟਾਇਲਟਾਂ ਦੀ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਅਤੇ ਫਾਇਰ ਬ੍ਰਿਗੇਡ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਨੂੰ ਦਵਾਈਆਂ, ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ। ਪਾਵਰਕਾਮ ਦੇ ਅਧਿਕਾਰੀਆਂ ਨੂੰ ਸਮਾਗਮਾਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਨਸ਼ੇ ’ਚ 4 ਕੁੜੀਆਂ ਨੇ ਸੜਕ ’ਤੇ ਕੀਤਾ ਹੰਗਾਮਾ, ਧੀ ਨੂੰ ਵਾਲਾਂ ਤੋਂ ਫੜ ਕੇ ਲਿਜਾਣ ’ਤੇ ਪਿਤਾ ਨੂੰ...
ਡਿਪਟੀ ਕਮਿਸ਼ਨਰ ਨੇ ਸਾਰੇ ਸੰਬੰਧਤ ਅਧਿਕਾਰੀਆਂ ਨੂੰ ਪੂਰੀ ਤਤਪਰਤਾ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਭਰੋਸਾ ਦਿੱਤਾ ਕਿ ਦਿਹਾਤੀ ਪੁਲਸ ਵੱਲੋਂ ਵੀ ਸੁਰੱਖਿਆ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ-3 ਬੱਚਿਆਂ ਦੀ ਮਾਂ ਨੂੰ ਲੈ ਕੇ ਫਰਾਰ ਹੋਇਆ ਨੌਜਵਾਨ, ਤੈਸ਼ 'ਚ ਆਏ ਰਿਸ਼ਤੇਦਾਰਾਂ ਨੇ ਫੁੱਕ'ਤਾ ਘਰ
ਮੀਟਿੰਗ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਡੀ. ਸੀ. ਪੀ. ਮਨਪ੍ਰੀਤ ਸਿੰਘ, ਐੱਸ. ਡੀ. ਐੱਮ.-1 ਰਣਦੀਪ ਸਿੰਘ ਹੀਰ, ਐੱਸ. ਡੀ. ਐੱਮ.-2 ਸ਼ਾਇਰੀ ਮਲਹੋਤਰਾ, ਸਹਾਇਕ ਕਮਿਸ਼ਨਰ (ਯੂ. ਟੀ.) ਮੁਕਿਲਨ ਆਰ., ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪ੍ਰਤੀਨਿਧੀ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
