ਗੜੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਇਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ
Monday, Mar 03, 2025 - 10:50 AM (IST)

ਅੰਮ੍ਰਿਤਸਰ (ਨੀਰਜ)- ਬੀਤੇ ਦਿਨੀਂ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿਚ ਹੋਈ ਭਾਰੀ ਗੜੇਬਾਰੀ ਕਰਨ ਫਸਲਾਂ ਦੇ ਹੋਏ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ। ਇਹ ਟੀਮਾਂ ਸਾਰੇ ਪੀੜਤ ਪਿੰਡਾਂ ਵਿਚ ਪਹੁੰਚ ਕਰ ਰਹੀਆਂ ਹਨ, ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਫਸਲਾਂ ਸਬੰਧੀ ਹੋਏ ਨੁਕਸਾਨ ਬਾਰੇ ਰਿਪੋਰਟ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਜੇਕਰ ਕਿਸੇ ਨੂੰ ਵੀ ਕੋਈ ਸਹਾਇਤਾ ਦੀ ਲੋੜ ਹੈ ਜਾਂ ਆਪਣੀ ਫਸਲ ਸਬੰਧੀ ਕੁਝ ਵੀ ਦੱਸਣਾ ਚਾਹੁੰਦੇ ਹਨ ਤਾਂ ਇਸ ਹੈਲਪ ਲਾਈਨ ਨੰਬਰ 9815828858 'ਤੇ ਵੀ ਸੰਪਰਕ ਕਰ ਸਕਦੇ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕਰ ਕੇ ਘਰ ਆ ਰਹੇ ਬਜ਼ੁਰਗ ਜੋੜੇ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਹੋਈ ਮੌਤ
ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਦਿੰਦੇ ਹੋਏ ਵਿਭਾਗਾਂ ਨੂੰ ਹਦਾਇਤ ਵੀ ਕੀਤੀ ਕਿ ਉਹ ਪਿੰਡਾਂ ਵਿਚ ਇਸ ਸਬੰਧੀ ਅਨਾਊਂਸਮੈਂਟ ਵੀ ਕਰਵਾਉਣ। ਉਨ੍ਹਾਂ ਦੱਸਿਆ ਕਿ ਮੁੱਢਲੀ ਰਿਪੋਰਟਾਂ ਵਿਚ ਰਾਜਾਸਾਂਸੀ, ਮਜੀਠਾ, ਅਜਨਾਲਾ, ਬਾਬਾ ਬਕਾਲਾ ਸਾਹਿਬ ਦੇ ਇਲਾਕਿਆਂ ਵਿਚ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਵੀ ਜੇਕਰ ਜ਼ਿਲ੍ਹੇ ਦੇ ਕਿਸੇ ਹਿੱਸੇ ਵਿੱਚ ਗੜੇਮਾਰੀ ਕਾਰਨ ਕਿਸੇ ਦਾ ਕੋਈ ਨੁਕਸਾਨ ਹੋਇਆ ਹੈ ਤਾਂ ਉਹ ਉਕਤ ਨੰਬਰ ਉੱਪਰ ਫੋਨ ਕਰ ਕੇ ਜਾਣਕਾਰੀ ਦੇ ਸਕਦਾ।
ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8