ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਿਵਲ ਸਕੱਤਰੇਤ ’ਚ ਦਾਖ਼ਲੇ ਲਈ ਜਾਰੀ ਕਰੇਗਾ ਪਛਾਣ-ਪੱਤਰ
Sunday, Dec 12, 2021 - 01:53 PM (IST)
ਜਲੰਧਰ (ਚੋਪੜਾ) – ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਅਗਲੇ ਕੁਝ ਹਫ਼ਤਿਆਂ ’ਚ ਚੋਣ ਜ਼ਾਬਤਾ ਲੱਗਣ ਵਾਲਾ ਹੈ ਪਰ ਹੁਣ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਪੰਜਾਬ ਸਕੱਤਰੇਤ ’ਚ ਚੁਣੇ ਪ੍ਰਤੀਨਿਧੀਆਂ ਦੀ ਐਂਟਰੀ ਨੂੰ ਆਸਾਨ ਬਣਾਉਣ ਦੀ ਚਿੰਤਾ ਸਤਾਉਣ ਲੱਗੀ ਹੈ। ਸ਼ਾਇਦ ਇਸੇ ਲੜੀ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੂਬਾ ਸਰਕਾਰ ਦੇ ਨਿਰਦੇਸ਼ਾਂ ’ਤੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਸਰਪੰਚਾਂ, ਮੇਅਰ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦੀ ਐਂਟਰੀ ਨੂੰ ਲੈ ਕੇ ਪਛਾਣ-ਪੱਤਰ ਜਾਰੀ ਕਰੇਗਾ, ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਪ੍ਰਕਿਰਿਆ ਨੂੰ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ : ਸਰਕਾਰੀ ਬੱਸਾਂ ਦੀ ਘਾਟ, ਸਰਕਾਰ ਨੂੰ ਹੋ ਰਿਹੈ ਲੱਖਾਂ ਦਾ ਨੁਕਸਾਨ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੰਤਵ ਲਈ ਜਨਰਲ ਸਹਾਇਕ (ਜੀ. ਏ.) ਨੂੰ ਨੋਡਲ ਅਧਿਕਾਰੀ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਪਿੰਡਾਂ ਦੇ ਸਰਪੰਚ, ਪੰਚ, ਨਗਰ ਨਿਗਮ ਦੇ ਮੇਅਰ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰ ਆਦਿ ਉਕਤ ਪਛਾਣ-ਪੱਤਰ ਲਈ ਨੋਡਲ ਅਧਿਕਾਰੀ ਨੂੰ ਅਪਲਾਈ ਕਰ ਸਕਦੇ ਹਨ। ਇਸ ਕਾਰਡ ਨੂੰ ਬਣਾਉਣ ਲਈ ਇਕ ਫ਼ਾਰਮ ਤਿਆਰ ਕੀਤਾ ਗਿਆ ਹੈ, ਜਿਸ ’ਚ ਸਾਰੇ ਵੇਰਵੇ ਭਰਨ ਉਪਰੰਤ ਡੀ. ਸੀ. ਆਫ਼ਿਸ ’ਚ ਅਰਜ਼ੀ ਜਮ੍ਹਾ ਕਰਵਾਉਣੀ ਹੋਵੇਗੀ।