ਯੂਕ੍ਰੇਨ ’ਚ ਫਸੇ ਜਲੰਧਰ ਵਾਸੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

Friday, Feb 25, 2022 - 06:57 PM (IST)

ਜਲੰਧਰ (ਜਤਿੰਦਰ)— ਯੂਕ੍ਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਪੰਜਾਬ ਦੇ ਲੋਕਾਂ ਦੀ ਉਥੇ ਫਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਦੇ ਚਲਦਿਆਂ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਕ੍ਰੇਨ ’ਚ ਫਸੇ ਜਲੰਧਰ ਦੇ ਵਿਦਿਆਰਥੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਹਾਸਲ ਕਰਨ ਲਈ ਇਕ ਹੈਲਪਲਾਈਨ ਨੰਬਰ 0181-2224417 ਜਾਰੀ ਕੀਤਾ ਗਿਆ ਹੈ। ਜਿਸ ਦੇ ਜ਼ਰੀਏ ਉਥੇ ਫਸੇ ਜ਼ਿਲ੍ਹੇ ਦੇ ਲੋਕਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਸਕੇ ਅਤੇ ਮੰਗੇ ਜਾਣ ’ਤੇ ਰਾਜ ਸਰਕਾਰ ਰਾਹੀਂ ਸਬੰਧਤ ਅਥਾਰਟੀ ਨੂੰ ਤੁਰੰਤ ਮੁਹੱਈਆ ਕਰਵਾਈ ਜਾ ਸਕੇ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਹੈ ਕਿ ਜਿਹੜੇ ਲੋਕਾਂ ਦੇ ਪਰਿਵਾਰ ਅਤੇ ਮੈਂਬਰ ਯੂਕ੍ਰੇਨ ’ਚ ਫਸੇ ਹੋਏ ਹਨ, ਉਹ ਇਸ ਹੈਲਪਲਾਈਨ ਦਾ ਇਸਤੇਮਾਲ ਕਰਨ ਅਤੇ ਆਪਣੀ ਜਾਣਕਾਰੀ ਸਾਂਝੀ ਕਰਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਸੂਚਨਾ ਜਦੋਂ ਵੀ ਮੰਗੀ ਜਾਵੇਗੀ, ਸਬੰਧਤ ਅਥਾਰਿਟੀ ਨਾਲ ਸਾਂਝੀ ਕਰਨ ਲਈ ਤਿਆਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਧਿਕਾਰਤ ਸੰਚਾਰ ਤੋਂ ਪਹਿਲਾਂ ਸਰਗਰਮ ਉਪਰਾਲੇ ਵਜੋਂ ਇਹ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤਾਂ ਜੋ ਮੰਗੇ ਜਾਣ ’ਤੇ ਸੂਬਾ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨਾਲ ਸਾਂਝੀ ਕੀਤੀ ਜਾ ਸਕੇ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਹੋਟਲ 'ਚ ਮੁੰਡੇ-ਕੁੜੀ ਨੇ ਖਾਧਾ ਜ਼ਹਿਰ, ਕੁੜੀ ਦੀ ਮੌਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰ ਯੂਕ੍ਰੇਨ ਵਿੱਚ ਫਸੇ ਹੋਏ ਹਨ, ਉਹ ਇਸ ਹੈਲਪਲਾਈਨ 'ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਡਿਪਟੀ ਕਮਿਸ਼ਨਰ ਦਫ਼ਤਰ, ਕਮਰਾ ਨੰ. 22 ਵਿਖੇ ਵੀ ਦਫ਼ਤਰੀ ਸਮੇਂ ਦੌਰਾਨ ਯੂਕ੍ਰੇਨ ਵਿੱਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੂੰ ਫਸੇ ਹੋਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸੋਪਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕ੍ਰੇਨ ’ਚ ਉਨ੍ਹਾਂ ਦਾ ਸਥਾਨ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਪ੍ਰਦਾਨ ਕਰਨ ਦੀ ਲੋੜ ਹੁੰਦੀ ਹੈ ਤਾਂ ਜੋ ਸਾਰੀ ਲੋੜੀਂਦੀ ਜਾਣਕਾਰੀ ਨੂੰ ਤੁਰੰਤ ਸਬੰਧਤ ਅਧਿਕਾਰੀਆਂ ਦੇ ਨਾਲ ਸਾਂਝਾ ਕੀਤਾ ਜਾ ਸਕੇ। 

ਇਹ ਵੀ ਪੜ੍ਹੋ: ਨੰਗਲ 'ਚ ਪ੍ਰਿੰਸੀਪਲ ਦੀ ਘਿਨਾਉਣੀ ਹਰਕਤ, ਬੱਚੀਆਂ ਦਾ ਕਰਦਾ ਸੀ ਯੌਨ ਸ਼ੋਸ਼ਣ, ਇਤਰਾਜ਼ਯੋਗ ਤਸਵੀਰਾਂ ਵਾਇਰਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News