ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਜਨਗਣਨਾ ਡਿਊਟੀ ਤੋਂ ਭੱਜਣ ਵਾਲਿਆਂ 'ਤੇ ਦਰਜ ਹੋਵੇਗੀ FIR

Tuesday, Jun 02, 2026 - 12:42 AM (IST)

ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਜਨਗਣਨਾ ਡਿਊਟੀ ਤੋਂ ਭੱਜਣ ਵਾਲਿਆਂ 'ਤੇ ਦਰਜ ਹੋਵੇਗੀ FIR

ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਨਗਣਨਾ ਵਿੱਚ ਲੱਗੀ ਡਿਊਟੀ ਨਾ ਜੁਆਇੰਨ ਕਰਨ ਵਾਲਿਆਂ ਵਿਰੁੱਧ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਆਦਿੱਤਿਆ ਉੱਪਲ ਵਲੋਂ ਅੱਜ ਐੱਸ. ਐੱਸ. ਪੀ. ਗੁਰਦਾਸਪੁਰ ਤੇ ਬਟਾਲਾ ਨੂੰ ਜਨਗਣਨਾ ਵਿੱਚ ਡਿਊਟੀ ਲੱਗਣ ਦੇ ਬਾਵਜੂਦ ਡਿਊਟੀ ਨਾ ਕਰਨ ਵਾਲਿਆਂ ਵਿਰੁੱਧ ਐੱਫ .ਆਈ .ਆਰ. ਦਰਜ ਕਰਨ ਅਤੇ ਵਿਭਾਗੀ ਕਾਰਵਾਈ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ

ਉਨ੍ਹਾਂ ਸਪੱਸ਼ਟ ਕੀਤਾ ਕਿ ਜਨਗਣਨਾ ਵਿੱਚ ਲੱਗੀ ਡਿਊਟੀ ਤੋਂ ਆਨਾਕਾਨੀ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਡਿਊਟੀ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News