Bhakra Dam ’ਚੋਂ ਪਾਣੀ ਛੱਡਣ ਕਾਰਨ ਬਣੇ ਹੜ੍ਹ ਵਰਗੇ ਹਾਲਾਤ, ਇਸ ਜ਼ਿਲ੍ਹੇ ਨੇ ਮੰਗੀ ਆਰਮੀ ਤੇ ਹੈਲੀਕਾਪਟਰ
Tuesday, Aug 15, 2023 - 11:21 PM (IST)
ਰੋਪੜ : ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਣ ਕਾਰਨ ਅਧਿਕਾਰੀਆਂ ਨੇ ਪਾਣੀ ਛੱਡ ਦਿੱਤਾ ਹੈ। ਡੈਮ ਤੋਂ ਛੱਡੇ ਗਏ ਪਾਣੀ ਨੇ ਕੁਝ ਘੰਟਿਆਂ ’ਚ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਹੜ੍ਹ ਵਰਗੇ ਹਾਲਾਤ ਨੂੰ ਦੇਖਦਿਆਂ ਰੋਪੜ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਹਾਲਾਤ ਨਾਲ ਨਜਿੱਠਣ ਲਈ ਫ਼ੌਜ ਤੋਂ ਮਦਦ ਮੰਗੀ ਹੈ।
ਇਹ ਖ਼ਬਰ ਵੀ ਪੜ੍ਹੋ : Apple ਨੇ ਯੂਜ਼ਰਜ਼ ਨੂੰ iPhone ਨੂੰ ਰਾਤ ਭਰ ਚਾਰਜ ਕਰਨ ਦੇ ਖ਼ਤਰਿਆਂ ਬਾਰੇ ਦਿੱਤੀ ਚਿਤਾਵਨੀ
ਰੋਪੜ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੂਬਾ ਸਰਕਾਰ ਤੋਂ ਹੜ੍ਹ ਵਿਚ ਫਸੇ ਨਿਵਾਸੀਆਂ ਨੂੰ ਬਚਾਉਣ ਲਈ ਫ਼ੌਜ ਤੋਂ ਮਦਦ ਲੈਣ ਤੇ ਹੈਲੀਕਾਪਟਰ ਬੁਲਾਉਣ ਦੀ ਬੇਨਤੀ ਕੀਤੀ ਹੈ। ਇਕ ਅਧਿਕਾਰੀ ਦੇ ਅਨੁਸਾਰ ਸਰਕਾਰ ਨੇ ਇਸ ਮਾਮਲੇ ਨੂੰ ਰੱਖਿਆ ਮੰਤਰਾਲਾ ਕੋਲ ਚੁੱਕਿਆ ਹੈ ਤੇ ਉਨ੍ਹਾਂ ਦੇ ਜਵਾਬ ਦੀ ਉਡੀਕ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8