ਜ਼ਹਿਰੀਲੀ ਸ਼ਰਾਬ ਕਾਂਡ ਦੇ ਵਿਰੋਧ ''ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ

Wednesday, Aug 26, 2020 - 04:24 PM (IST)

ਜ਼ਹਿਰੀਲੀ ਸ਼ਰਾਬ ਕਾਂਡ ਦੇ ਵਿਰੋਧ ''ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਤਰਨਤਾਰਨ (ਰਮਨ) : ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਹੋਇਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਨੇ ਆਪਣੇ ਜ਼ਿਲ੍ਹਾ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਨਜੀਤ ਸਿੰਘ ਨੇ ਰੋਸ ਜ਼ਾਹਿਰ ਕਰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਦੇ ਕਾਰਨ ਹੋਈਆਂ ਮੌਤਾਂ ਦੇ ਸਬੰਧ 'ਚ ਸ਼ਰਾਬ ਦੇ ਰੈਕੇਟ 'ਚ ਸ਼ਾਮਲ ਕੁਝ ਵਿਧਾਇਕ ਅਤੇ ਉਨ੍ਹਾਂ ਦੇ ਪੀ.ਏ. ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਕਈ ਵਾਰ ਮਿਲਣ ਲਈ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੇ ਇਕ ਵਾਰ ਵੀ ਮਿਲਣ ਦਾ ਸਮਾਂ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ ਕਰੀਬ 4 ਸਾਲ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਸਮੇਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਾਰਟੀ 'ਚ ਕਾਂਗਰਸੀ ਵਰਕਰਾਂ ਦੀ ਕੋਈ ਵੀ ਅਹਿਮੀਅਤ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੀ ਕੋਈ ਕਦਰ ਹੈ। 

ਇਹ ਵੀ ਪੜ੍ਹੋ : ਅਮਨ ਅਰੋੜਾ ਦੇ ਬਿਆਨ 'ਤੇ ਕਾਂਗਰਸ ਦਾ ਜਵਾਬ, ਕਿਹਾ- ਆਪਣੇ ਸ਼ੱਕ ਦਾ ਕਰਵਾਓ ਪਹਿਲਾਂ ਇਲਾਜ਼


author

Baljeet Kaur

Content Editor

Related News