ਜ਼ਿਲਾ ਕੋਆਪਰੇਟਿਵ ਰਿਟਾਇਰੀਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

02/16/2018 5:17:06 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਜ਼ਿਲਾ ਕੋਆਪਰੇਟਿਵ ਰਿਟਾਇਰੀਜ਼ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾ ਦੀ ਮਹੀਨਾਵਾਰੀ ਮੀਟਿੰਗ ਹੋਈ। ਇਹ ਮੀਟਿੰਗ ਐਸੋਂ. ਦੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਸਯੁਕੰਤ ਰਜਿਸਟਰਾਰ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ਮੁਕਤ ਸਹਾਇਕ ਰਜਿਟਰਾਰ ਦੀ ਸਾਂਝੀ ਪ੍ਰਧਾਨਗੀ ਹੇਠ ਸਥਾਨਕ ਕੋਟਕਪੂਰਾ ਰੋਡ ਸਥਿਤ ਦੀ ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਲਿਮ. ਦੇ ਮੁੱਖ ਦਫ਼ਤਰ ਵਿਖੇ ਹੋਈ। ਇਸ ਮੀÎਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀ. ਏ. ਦੀਆਂ ਕਿਸ਼ਤਾਂ ਦਾ ਦੇਣ ਯੋਗ ਰਹਿੰਦਾ ਸਾਰਾ ਬਕਾਇਆ ਜਲਦੀ ਅਦਾ ਕੀਤਾ ਜਾਵੇ।   ਕੇਂਦਰ ਸਰਕਾਰ ਵੱਲੋਂ 1 ਜਨਵਰੀ2017 ਅਤੇ 1 ਜੁਲਾਈ 2017 ਤੋਂ ਦਿੱਤੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਬਣਦੀ ਕਿਸ਼ਤ ਦੇਣ ਦਾ ਨੋਟੀਫਿਕੇਸ਼ਨ 28 ਫਰਵਰੀ 2018 ਤੋਂ ਪਹਿਲਾਂ ਜਾਰੀ ਕਰੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੇ-ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ ਅਤੇ ਪਿਛਲਾ ਰਹਿੰਦਰ ਮਹਿੰਗਾਈ ਭੱਤੇ ਦਾ 22 ਮਹੀਨਿਆਂ ਦਾ ਬਕਾਇਆ ਅਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਹੀਨਾਵਾਰ ਮੀਟਿੰਗ ਹਰ ਮਹੀਨੇ ਦੇ ਪਹਿਲੇ ਸੋਮਵਾਰ ਹੋਵੇਗੀ। ਇਸ ਮੌਕੇ ਚੇਅਰਮੈਨ , ਪ੍ਰਧਾਨ ਤੋਂ ਇਲਾਵਾ ਚੌਧਰੀ  ਅਜੀਤ ਸਿੰਘ ਬਰਾੜ ਜਨਰਲ ਸਕੱਤਰ, ਗੁਰਦੇਵ ਸਿੰਘ ਮੜ੍ਹਾਕ, ਸੰਤੋਖ ਸਿੰਘ ਸਲਾਕਾਰ ਆਦਿ ਨੇ ਸੰਬੋਧਨ ਕੀਤਾ।