ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਇਸ ਜ਼ਿਲ੍ਹੇ ਦੀ ਸਿੱਖਿਆ ਅਫ਼ਸਰ ਨੂੰ ਕੀਤਾ ਮੁਅੱਤਲ

Thursday, Feb 16, 2023 - 11:11 AM (IST)

ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਇਸ ਜ਼ਿਲ੍ਹੇ ਦੀ ਸਿੱਖਿਆ ਅਫ਼ਸਰ ਨੂੰ ਕੀਤਾ ਮੁਅੱਤਲ

ਤਰਨਤਾਰਨ (ਰਮਨ)- ਪੰਜਾਬ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ ਲਿਆ ਗਿਆ ਹੈ। ਸਿੱਖਿਆ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤਰਨਤਾਰਨ ਦਲਜਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਦਲਜਿੰਦਰ ਕੌਰ ਨੂੰ ਵਿਦਿਆਰਥੀਆਂ ਲਈ ਵਰਦੀ ਖ਼ਰੀਦਣ ਸਬੰਧੀ ਸਰਕਾਰੀ ਆਦੇਸ਼ਾਂ ਦੀ ਪਾਲਣਾ ਨਾ ਕਰਨਾ ਅਤੇ ਸਰਕਾਰੀ ਫੰਡਾਂ ਵਿਚ ਹੇਰਾ ਫੇਰੀ ਕਰਨ ਦੇ ਜੁਰਮ ਹੇਠ ਮੁਅੱਤਲ ਕਰਨ ਦਾ ਫ਼ਰਮਾਨ ਜਾਰੀ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਸੱਤ ਜਨਮਾਂ ਦੇ ਸਾਥੀ ਬਣੇ 'ਲਵਪ੍ਰੀਤ ਤੇ ਬਾਣੀ', ਨੇਤਰਹੀਣ ਜੋੜੇ ਨੇ ਗੁਰੂ ਸਾਹਿਬ ਦੀ ਹਜ਼ੂਰੀ 'ਚ ਲਈਆਂ ਲਾਵਾਂ

ਵਿਭਾਗ ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਵਿਭਾਗ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕਿਹਾ ਕਿ ਮੁਅੱਤਲੀ ਦੀ ਮਿਆਦ ਦੌਰਾਨ ਉਸ ਨੂੰ ਗੁਜਾਰਾ ਭੱਤਾ ਦਿੱਤਾ ਜਾਵੇਗਾ। ਇਸ ਹੁਕਮ ਤੋਂ ਬਾਅਦ ਮੈਡਮ ਦਲਜਿੰਦਰ ਕੌਰ ਦਾ ਹੈਡਕੁਆਟਰ ਜਲੰਧਰ ਦਫ਼ਤਰ ਨਿਸ਼ਚਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਫਾਰਚੂਨਰ ਸਾਹਮਣੇ ਮੌਤ ਬਣ ਕੇ ਆਈ ਗਾਂ, ਬੇਕਾਬੂ ਹੋਈ ਕਾਰ ਦੇ ਉੱਡੇ ਪਰਖ਼ੱਚੇ, ਵਿਅਕਤੀ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News