ਡਿਊਟੀ ਪ੍ਰਤੀ ਕੁਤਾਹੀ ਵਰਤਣ ''ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਹੁਦੇ ਤੋਂ ਮੁਅੱਤਲ
Saturday, Jul 29, 2023 - 03:02 AM (IST)
ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ) : ਡਾਇਰੈਕਟਰ ਜਨਰਲ ਆਫ਼ ਐਜੂਕੇਸ਼ਨ (ਡੀਜੀਐੱਸਈ) ਵੱਲੋਂ ਕਾਰਵਾਈ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫਤਿਹਗੜ੍ਹ ਸਾਹਿਬ ਨੂੰ ਡਿਊਟੀ ਪ੍ਰਤੀ ਅਣਗਹਿਲੀ ਵਰਤਣ ਦੇ ਦੋਸ਼ 'ਚ ਸਸਪੈਂਡ ਕਰ ਦਿੱਤਾ ਗਿਆ ਹੈ। ਸਕੂਲ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫਤਿਹਗੜ੍ਹ ਸਾਹਿਬ ਸੁਸ਼ੀਲ ਨਾਥ ਦਾ ਸਸਪੈਨਸ਼ਨ ਸਮੇਂ ਦੌਰਾਨ ਹੈੱਡ ਕੁਆਰਟਰ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਪੰਜਾਬ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ, ਪਹਿਲਾਂ ਮਾਸੂਮ ਬੱਚੀ ਨਾਲ ਗੈਂਗਰੇਪ, ਫਿਰ ਮਰਡਰ ਤੇ ਫਿਰ...
ਸਕੂਲ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫਤਿਹਗੜ੍ਹ ਸਾਹਿਬ ਸੁਸ਼ੀਲ ਨਾਥ ਨੂੰ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤਣ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਵਲੀ 1970 ਦੇ ਨਿਯਮ 4 (1) ਅਨੁਸਾਰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਉਧਰ, ਸੁਸ਼ੀਲ ਨਾਥ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਮੁਅੱਤਲੀ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਤੇ ਵਿਭਾਗ ਵੱਲੋਂ ਜੋ ਵੀ ਆਦੇਸ਼ ਜਾਰੀ ਕੀਤੇ ਗਏ ਹਨ, ਉਹ ਉਨ੍ਹਾਂ ਦਾ ਪਾਲਣ ਜ਼ਰੂਰ ਕਰਨਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8