ਜ਼ਿਲ੍ਹਾ ਚੋਣ ਅਫ਼ਸਰ ਵੱਲੋਂ EVM ਤੇ VV ਪੈਟ ਲਿਜਾਣ ਵਾਲੇ ਵਾਹਨਾਂ ’ਤੇ GPS ਲਾਉਣ ਦੇ ਆਦੇਸ਼

Saturday, Jan 29, 2022 - 02:24 PM (IST)

ਤਰਨਤਾਰਨ (ਰਮਨ) - ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ ਨੇ ਜ਼ਿਲ੍ਹੇ ’ਚ ਚੋਣ ਪ੍ਰਕਿਰਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਵੱਖ-ਵੱਖ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਐੱਸ. ਐੱਸ. ਬੱਲ, ਐੱਸ. ਡੀ. ਐੱਮ. ਤਰਨਤਾਰਨ ਰਜਨੀਸ਼ ਅਰੋਡ਼ਾ, ਐੱਸ. ਡੀ. ਐੱਮ. ਖਡੂਰ ਸਾਹਿਬ ਦੀਪਕ ਭਾਟੀਆ ਅਤੇ ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆਂ ਤੋਂ ਇਲਾਵਾ ਵੱਖ-ਵੱਖ ਸੈੱਲਾਂ ਦੇ ਨੋਡਲ ਅਫ਼ਸਰ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)

ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਈ. ਵੀ. ਐੱਮਜ਼ ਅਤੇ ਵੀ. ਵੀ. ਪੈਟ ਲੈ ਕੇ ਜਾਣ ਵਾਲੇ ਸਾਰੇ ਵਾਹਨਾਂ ’ਤੇ ਜੀ. ਪੀ. ਐੱਸ. ਲਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਮੂਹ ਸੈਕਟਰ ਅਫ਼ਸਰਾਂ ਅਤੇ ਪੋਲਿੰਗ ਪਾਰਟੀਆਂ ਨੂੰ ਲੈ ਕੇ ਜਾਣ ਵਾਲੇ ਸਾਰੇ ਵਾਹਨਾਂ ’ਤੇ ਜੀ. ਪੀ. ਐੱਸ. ਲਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੀ. ਪੀ. ਐੱਸ. ਟਰੈਕਰ ਅਤੇ ਮੋਬਾਇਲ ਆਧਾਰਿਤ ਟਰੈਕਿੰਗ ਸਿਸਟਮ ਨਾਲ ਲੈਸ ਲਗਪਗ 390 ਵਾਹਨ ਈ. ਵੀ. ਐੱਮਜ਼ ਅਤੇ ਵੀ. ਵੀ. ਪੈਟ ਦੀ ਢੋਆ-ਢੁਆਈ ਲਈ ਵਰਤੇ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਨਵੇਂ ਬਣੇ ਵੋਟਰਾਂ ਦੇ ਐਪਿਕ ਕਾਰਡ ਸਬੰਧਿਤ ਬੀ. ਐੱਲ. ਓਜ਼ ਰਾਹੀਂ ਉਨ੍ਹਾਂ ਦੇ ਘਰ ਪਹੁੰਚਾਉਣੇ ਯਕੀਨੀ ਬਣਾਏ ਜਾਣ। ਵੋਟਰਾਂ ਦੀ ਜਾਣਕਾਰੀ ਲਈ ਛਪਵਾਈਆਂ ਗਈਆਂ ਵੋਟਰ ਗਾਈਡਾਂ ਵੀ ਬੀ. ਐੱਲ. ਓਜ਼ ਘਰ-ਘਰ ਪਹੁੰਚਾਉਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰਨ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)


rajwinder kaur

Content Editor

Related News