ਜ਼ਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ, 20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਲੱਗੀ ਡਿਊਟੀ
Friday, May 31, 2024 - 05:31 PM (IST)
ਅੰਮ੍ਰਿਤਸਰ (ਨੀਰਜ): ਲੋਕ ਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਾਂ ਦੀ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਕਰੀਬ 20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਡਿਊਟੀ ਲਗਾਈ ਲਗਾਈ ਹੈ, ਜਿਸ ਵਿੱਚ ਵਲੰਟਰੀਆਂ ਤੋਂ ਇਲਾਵਾ ਆਸ਼ਾ ਵਰਕਰ ਵੀ ਸ਼ਾਮਲ ਹਨ।
ਉਨ੍ਹਾਂ ਨੇ ਦੱਸਿਆ ਕਿ ਹਰੇਕ ਪੋਲਿੰਗ ਬੂਥ 'ਤੇ ਹੀਟ ਵੇਵ ਤੋਂ ਬਚਣ ਲਈ ਸ਼ਮੀਆਨੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਲੋੜ ਪੈਣ 'ਤੇ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਨਿਪਟਣ ਲਈ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਲਈ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 13 ਕੰਪਨੀਆਂ ਦਿਹਾਤੀ ਖੇਤਰ ਵਿੱਚ ਅਤੇ 12 ਪੁਲਸ ਦੀਆਂ ਕੰਪਨੀਆਂ ਸ਼ਹਿਰੀ ਖੇਤਰ ਵਿੱਚ ਤਾਇਨਾਤ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਵੈਡ ਕਾਸਟਿੰਗ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ, ਜਿੱਥੇ ਬੈਠ ਕੇ 2134 ਬੂਥਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ 'ਤੇ ਨਜ਼ਰ ਰੱਖੀ ਜਾਵੇਗੀ।
ਇਹ ਵੀ ਪੜ੍ਹੋ - ਕੈਨੇਡਾ ’ਚ ਰਹਿ ਰਹੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਹੁਣ ਨਹੀਂ ਪਵੇਗੀ ਪੁਲਸ ਵੈਰੀਫਿਕੇਸ਼ਨ ਦੀ ਲੋੜ
ਉਨ੍ਹਾਂ ਨੇ ਦੱਸਿਆ ਕਿ ਹਰੇਕ ਹਲਕੇ ਵਿੱਚ 1-1 ਪਿੰਕ ਬੂਥ ਵੀ ਬਣਾਇਆ ਗਿਆ ਹੈ। ਇਸ ਪਿੰਕ ਬੂਥ ਵਿੱਚ ਸਾਰਾ ਸਟਾਫ਼ ਮਹਿਲਾਵਾਂ ਦਾ ਹੋਵੇਗਾ। ਜ਼ਿਲ੍ਹੇ ਵਿੱਚ 11 ਪਿੰਕ ਬੂਥ ਬਣਾਏ ਗਏ ਹਨ, ਜਿਨਾਂ ਵਿੱਚ ਅਜਨਾਲਾ ਦਾ ਬੂਥ ਨੰਬਰ 081 ਸਰਕਾਰੀ ਐਲੀਮੈਂਟਰੀ ਸਕੂਲ, ਰਾਜਾਸਾਂਸੀ ਦਾ ਬੂਥ ਨੰਬਰ 207 ਸਰਕਾਰੀ ਐਲੀਮੈਂਟਰੀ ਸਕੂਲ ਰਾਜਾਸਾਂਸੀ, ਮਜੀਠਾ ਦਾ ਬੂਥ ਨੰਬਰ 90 ਸਰਕਾਰੀ ਮਿਡਲ ਸਕੂਲ ਕੋਟਲਾ ਸੈਦਾਂ, ਜੰਡਿਆਲਾ ਹਲਕੇ ਦਾ ਬੂਥ ਨੰਬਰ 198 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ, ਅੰਮ੍ਰਿਤਸਰ ਉੱਤਰੀ ਦਾ ਬੂਥ ਨੰਬਰ 075 ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ, ਅੰਮ੍ਰਿਤਸਰ ਪੱਛਮੀ ਦਾ ਬੂਥ ਨੰਬਰ 98 ਖਾਲਸਾ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਕੇਂਦਰੀ ਦਾ ਬੂਥ ਨੰਬਰ 081 ਏ.ਬੀ. ਮਾਡਲ ਸਕੂਲ ਕਿਸ਼ਨ ਕੋਟ, ਅੰਮ੍ਰਿਤਸਰ ਪੂਰਬੀ ਦਾ ਬੂਥ ਨੰਬਰ 121 ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ, ਅੰਮ੍ਰਿਤਸਰ ਦੱਖਣੀ ਦਾ ਬੂਥ ਨੰਬਰ 070 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟ ਬਾਬਾ ਦੀਪ ਸਿੰਘ, ਅਟਾਰੀ ਦਾ ਬੂਥ ਨੰਬਰ 138 ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਗੌਂਸਾਂਬਾਦ ਅਤੇ ਬਾਬਾ ਬਕਾਲਾ ਦਾ ਬੂਥ ਨੰਬਰ 055 ਸ਼ਹੀਦ ਅਮਰਜੀਤ ਸਿੰਘ, ਸਰਕਾਰੀ ਹਾਈ ਸਕੂਲ, ਬਾਬਾ ਬਕਾਲਾ ਵਿਖੇ ਪਿੰਕ ਬੂਥ ਬਣਾਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਇੱਕ ਸੁਪਰ ਮਾਡਲ ਪੋਲਿੰਗ ਬੂਥ ਨੰਬਰ 190, 191, 192 ਭਵਨ ਐੱਸ.ਐੱਲ ਪਬਲਿਕ ਸਕੂਲ ਵਿਖੇ ਬਣਾਇਆ ਗਿਆ ਹੈ, ਜਿਥੇ ਵੋਟਰਾਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ - UAE ਦੇ ਹਵਾਈ ਅੱਡਿਆਂ 'ਤੇ ਚੈਕਿੰਗ ਪ੍ਰਕਿਰਿਆ ਸਖ਼ਤ, ਜੇ ਇਹ ਸ਼ਰਤਾਂ ਨਾ ਹੋਈਆਂ ਪੂਰੀਆਂ ਤਾਂ ਆਉਣਾ ਪੈ ਸਕਦੈ ਵਾਪਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8