ਨਸ਼ਾ ਸਮੱਗਲਿੰਗ ’ਤੇ ਸ਼ਿਕੰਜਾ ਕੱਸਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਸੀਲ, ਸੈਂਕੜੇ ਪੁਲਸ ਮੁਲਾਜ਼ਮ ਸਰਚ ਮੁਹਿੰਮ ’ਚ ਲੱਗੇ

Saturday, Sep 17, 2022 - 05:56 PM (IST)

ਨਸ਼ਾ ਸਮੱਗਲਿੰਗ ’ਤੇ ਸ਼ਿਕੰਜਾ ਕੱਸਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਸੀਲ, ਸੈਂਕੜੇ ਪੁਲਸ ਮੁਲਾਜ਼ਮ ਸਰਚ ਮੁਹਿੰਮ ’ਚ ਲੱਗੇ

ਫਿਰੋਜ਼ਪੁਰ (ਕੁਮਾਰ) : ਡੀ. ਜੀ. ਪੀ. ਪੰਜਾਬ ਅਤੇ ਆਈ. ਜੀ. ਫਿਰੋਜ਼ਪੁਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਐੱਸ. ਐੱਸ. ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਦੀ ਅਗਵਾਈ ਹੇਠ ਪੁਲਸ ਵੱਲੋਂ ਅੱਜ ਸਾਰਾ ਜ਼ਿਲ੍ਹਾ ਫਿਰੋਜ਼ਪੁਰ ਸੀਲ ਕੀਤਾ ਗਿਆ। ਇਸ ਸਰਚ ਮੁਹਿੰਮ ਦੌਰਾਨ ਜਗ੍ਹਾ-ਜਗ੍ਹਾ ਨਾਕਾਬੰਦੀ ਕਰਦਿਆਂ ਪੁਲਸ ਵੱਲੋਂ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਗਈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ASI ਤੇ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

PunjabKesari

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਲਿਆ ਵੱਡਾ ਫ਼ੈਸਲਾ

ਜ਼ਿਲ੍ਹੇ ਭਰ ’ਚ ਤਕਰੀਬਨ 500 ਪੁਲਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਪੁਲਸ ਅਧਿਕਾਰੀਆਂ ਵੱਲੋਂ ਵੱਖ-ਵੱਖ ਸ਼ੱਕੀ ਇਲਾਕਿਆਂ ਦੀ ਤਲਾਸ਼ੀ ਲਈ ਗਈ ਅਤੇ ਜ਼ਿਲ੍ਹੇ ਭਰ ’ਚ ਵਿਸ਼ੇਸ਼ ਸਰਚ ਮੁਹਿੰਮ ਚਲਾਈ ਗਈ। ਇਸ ਆਪ੍ਰੇਸ਼ਨ ਨੂੰ ਲੈ ਕੇ ਐੱਸ. ਐੱਸ. ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਖੁਦ ਸ਼ਹਿਰ ਦੀਆਂ ਬਸਤੀ ਭੱਟੀਆਂ ਵਾਲੀ ਅਤੇ ਵੱਖ-ਵੱਖ ਥਾਵਾਂ ’ਤੇ ਜਾ ਕੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਅਤੇ ਬਿਨਾਂ ਨੰਬਰ ਪਲੇਟਾਂ ਤੇ ਬਿਨਾਂ ਦਸਤਾਵੇਜ਼ਾਂ ਦੇ ਚੱਲਦੇ ਸੈਂਕੜੇ ਮੋਟਰਸਾਈਕਲਾਂ, ਸਕੂਟਰਾਂ ਅਤੇ ਕਾਰਾਂ ਨੂੰ ਥਾਣਿਆਂ ’ਚ ਬੰਦ ਕੀਤਾ ਗਿਆ।

PunjabKesari

ਇਸ ਮੌਕੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਕਿਸੇ ਵੀ ਹਾਲਤ ’ਚ ਨਸ਼ਾ ਸਮੱਗਲਿੰਗ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਨਸ਼ਾ ਸਮੱਗਲਿੰਗ ’ਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਇਕ-ਇਕ ਕਰਕੇ ਸਲਾਖਾਂ ਪਿੱਛੇ ਡੱਕਿਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਾ ਛੱਡ ਕੇ ਚੰਗੇ ਕੰਮਾਂ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ  ਕਿਹਾ ਕਿ ਜੋ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਦੀ ਪੁਲਸ ਵੱਲੋਂ ਮਦਦ ਕੀਤੀ ਜਾਵੇਗੀ ਅਤੇ ਜੋ ਵਿਅਕਤੀ ਨਸ਼ਾ ਨਹੀਂ ਛੱਡਣਗੇ, ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

PunjabKesari

ਐੱਸ. ਐੱਸ. ਪੀ. ਫਿਰੋਜ਼ਪੁਰ ਨੇ ਕਿਹਾ ਕਿ ਪੁਲਸ ਜ਼ਿਲ੍ਹੇ ਭਰ ’ਚ ਨਸ਼ਿਆਂ ਅਤੇ ਅਪਰਾਧਿਕ ਘਟਨਾਵਾਂ ਲਈ ਜ਼ੀਰੋ ਟਾਲਰੈਂਸ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲਸ ਨੇ ਪਿਛਲੇ ਕੁਝ ਦਿਨਾਂ ’ਚ ਭਾਰੀ ਮਾਤਰਾ ’ਚ ਹੈਰੋਇਨ, ਚੂਰਾ ਪੋਸਤ, ਨਸ਼ੇ ਵਾਲੀਆਂ ਗੋਲ਼ੀਆਂ ਅਤੇ ਹੋਰ ਨਸ਼ੇ ਵਾਲੇ ਪਦਾਰਥ ਬਰਾਮਦ ਕੀਤੇ ਹਨ। ਐੱਸ. ਐੱਸ. ਪੀ. ਲਾਂਬਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਪੁਲਸ ਦਾ ਫ਼ਰਜ਼ ਹੈ ਅਤੇ ਇਸ ਫ਼ਰਜ਼ ਨੂੰ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਵੱਲੋਂ ਪੂਰੀ ਤਨਦੇਹੀ, ਮਿਹਨਤ ਅਤੇ ਈਮਾਨਦਾਰੀ ਨਾਲ ਨਿਭਾਇਆ ਜਾ ਰਿਹਾ ਹੈ।
 


author

Manoj

Content Editor

Related News