ਈ-ਸੇਵਾ ਪੈਂਡੈਂਸੀ ਘਟਾਉਣ ਸਬੰਧੀ ਸੂਬੇ ’ਚੋਂ ਮੋਹਰੀ ਰਿਹਾ ਜ਼ਿਲ੍ਹਾ ਗੁਰਦਾਸਪੁਰ

02/03/2021 4:12:12 PM

ਗੁਰਦਾਸਪੁਰ (ਹਰਮਨ) : ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੀਂ ਪੁਲਾਘ ਪੁਟਦਿਆਂ ਈ-ਸੇਵਾ ਪੈਂਡੈਂਸੀ ਸਭ ਤੋਂ ਘੱਟ ਕਰਨ ਦੇ ਮਾਮਲੇ ’ਚ ਪੂਰੇ ਪੰਜਾਬ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੁਕਾਮ ’ਤੇ ਪਹੁੰਚਣ ਲਈ ਵੱਖ-ਵੱਖ ਮਹਿਕਮਿਆਂ ਵੱਲੋਂ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ ਹੈ।  ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਦੀ ਪੈਂਡੈਂਸੀ 01 ਫੀਸਦੀ ਹੈ, ਜੋ ਪੂਰੇ ਸੂਬੇ ’ਚੋਂ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਵਿਸ ਐਕਟ 2018 ਅਧੀਨ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਮੇਸ਼ਾਂ ਯਤਨ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਹਮੇਸ਼ਾਂ ਪਹਿਲ ਰਹੀ ਹੈ ਕਿ ਲੋਕ ਦਫਤਰਾਂ ’ਚ ਚੱਕਰ ਨਾ ਕੱਟਣ।

ਇਹ ਵੀ ਪੜ੍ਹੋ : ਵੋਟਾਂ ਵਾਲੇ ਦਿਨ ਪੰਜਾਬ ’ਚ ਪੈਰਾ ਮਿਲਟਰੀ ਫੋਰਸ ਲਗਾਈ ਜਾਵੇ : ਸੁਖਬੀਰ ਬਾਦਲ

ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੀ ਹਮੇਸ਼ਾਂ ਇਹੀ ਕੋਸ਼ਿਸ ਰਹੀ ਹੈ ਕਿ ਲੋਕਾਂ ਨੂੰ ਪਹਿਲ ਦੇ ਆਧਰ ’ਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਿਨਾਂ ਕਿਸੇ ਦੇਰੀ ਦੇ ਪੁਹੰਚਣ ਅਤੇ ਇਸ ਸਬੰਧੀ ਉਨ੍ਹਾਂ ਵੱਲੋਂ ਲਗਾਤਾਰ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਰੀਵੀਊ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਪੀੜਤ ਕਿਸਾਨਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


Anuradha

Content Editor

Related News