ਜ਼ਿਲ੍ਹਾ ਜਲੰਧਰ 35 ਸੇਵਾ ਕੇਂਦਰਾਂ ਰਾਹੀਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ’ਚ ਸੂਬੇ ’ਚ ਬਣਿਆ ਮੋਹਰੀ
Thursday, Jun 20, 2024 - 11:09 AM (IST)
ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਵਿਚ ਸੇਵਾ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿਚ ‘ਜ਼ੀਰੋ ਪੈਂਡੈਂਸੀ’ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਸੇਵਾ ਕੇਂਦਰਾਂ, ਮਾਲੀਆ ਵਿਭਾਗ ਅਤੇ ਵੱਖ-ਵੱਖ ਸੇਵਾਵਾਂ ਨਾਲ ਸਬੰਧਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਨੇ 0.09 ਫ਼ੀਸਦੀ ਦੀ ਦਰ ਨਾਲ ਲੋਕਾਂ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿਚ ਸੂਬੇ ਭਰ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਚੱਲੀਆਂ ਤੇਜ਼ ਹਵਾਵਾਂ, ਮੀਂਹ ਨੇ ਦਿਵਾਈ ਅੱਤ ਦੀ ਗਰਮੀ ਤੋਂ ਰਾਹਤ
ਉਨ੍ਹਾਂ ਦੱਸਿਆ ਕਿ 19 ਜੂਨ 2023 ਤੋਂ 18 ਜੂਨ 2024 ਤਕ ਪ੍ਰਸ਼ਾਸਨ ਨੂੰ ਜ਼ਿਲ੍ਹੇ ਦੇ ਸਾਰੇ 35 ਸੇਵਾ ਕੇਂਦਰਾਂ ਵਿਚ 430 ਤੋਂ ਜ਼ਿਆਦਾ ਸੇਵਾਵਾਂ ਲਈ 389771 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ ਸਿਰਫ਼ 366 (0.09 ਫ਼ੀਸਦੀ) ਹੀ ਨਿਪਟਾਰੇ ਲਈ ਪੈਂਡਿੰਗ ਹਨ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਪੂਰੀ ਟੀਮ ਦਾ ਮਨੋਬਲ ਵਧਾਉਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਸੇਵਾਵਾਂ ਲਈ ਆਨਲਾਈਨ ਅਤੇ ਆਫ਼ਲਾਈਨ ਢੰਗ ਨਾਲ ਪ੍ਰਾਪਤ ਅਰਜ਼ੀਆਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪੈਂਡੈਂਸੀ ਨੂੰ ਜ਼ੀਰੋ ਕੀਤਾ ਜਾ ਸਕੇ।
ਡਾ. ਅਗਰਵਾਲ ਨੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਵੱਖ-ਵੱਖ ਸੇਵਾਵਾਂ ਲਈ ਬਿਨੈਕਾਰਾਂ ਤੋਂ ਸਿਰਫ਼ ਉਹੀ ਦਸਤਾਵੇਜ਼ ਲਏ ਜਾਣ ਜੋ ਵਿਭਾਗ ਵੱਲੋਂ ਜ਼ਰੂਰੀ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੈਠਕ ਵਿਚ ਮੌਜੂਦ ਮਾਲੀਆ ਵਿਭਾਗ, ਸਮਾਜਿਕ ਸੁਰੱਖਿਆ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦਾ ਸਮੇਂ ’ਤੇ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਜ਼ਿਲਾ ਰੈਵੇਨਿਊ ਅਧਿਕਾਰੀ ਨਵਦੀਪ ਸਿੰਘ ਭੋਗਲ, ਜ਼ਿਲਾ ਸਮਾਜਿਕ ਸੁਰੱਖਿਆ ਅਧਿਕਾਰੀ ਮਨਜਿੰਦਰ ਸਿੰਘ ਅਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ-ਗਰਮੀ ਤੋਂ ਜਲਦ ਮਿਲੇਗੀ ਰਾਹਤ, ਓਰੇਂਜ ਤੇ ਯੈਲੋ ਅਲਰਟ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।