ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋਈ ਤਿਮਾਹੀ ਬੈਠਕ
Friday, Feb 09, 2018 - 12:28 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਸ੍ਰੀ ਮੁਕਤਸਰ ਸਾਹਿਬ 'ਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਹੋਈ। ਇਹ ਬੈਠਕ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਬੈਠਕ 'ਚ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਆਈ. ਏ. ਐਸ, ਐਸ. ਐਸ. ਪੀ. ਸੁਸ਼ੀਲ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਜ਼ਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਿਸ਼ੋਰ ਕੁਮਾਰ ਨੇ ਦੱਸਿਆਂ ਕਿ ਤਿੰਨ ਲੱਖ ਰੁਪਏ ਦੀ ਸਾਲਾਨਾ ਆਮਦਨ ਵਾਲੇ ਲੋਕ ਮੁਫਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਹ ਸਹਾਇਤਾ ਐਸ. ਸੀ-ਐਸ. ਟੀ, ਬੇਗਾਰ ਦੇ ਮਾਰੇ, ਹਿਰਾਸਤ 'ਚ ਲਏ ਬੰਦੀ ਅਤੇ ਔਰਤਾਂ ਨੂੰ ਉਪਲਬੱਧ ਹੈ।
ਉਨ੍ਹਾਂ ਦੱਸਿਆਂ ਕਿ 10 ਫਰਵਰੀ ਨੂੰ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ 'ਚ ਉਨ੍ਹਾਂ ਨੇ ਆਪਸੀ ਸਮਝੋਤੇ ਨਾਲ ਆਪਣੇ ਕੇਸਾਂ ਦੀ ਸਥਾਈ ਨਿਪਟਾਰਾ ਕਰਨ ਦੀ ਅਪੀਲ ਕੀਤੀ। ਲੋਕ ਅਦਾਲਤਾਂ ਦੇ ਫੈਸਲੇ ਖਿਲਾਫ ਹੋਰ ਕਿਤੇ ਕੇਸ ਦਾਇਰ ਨਹੀਂ ਕੀਤਾ ਜਾ ਸਕਦਾ। ਬੈਠਕ ਦੌਰਾਨ ਮੁਫਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ 85 ਕੇਸਾਂ ਨੂੰ ਪਾਸ ਕੀਤਾ ਗਿਆ। ਬੈਠਕ 'ਚ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਆਦਿ ਹਾਜ਼ਰ ਸਨ।