ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਧਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ
Sunday, Jul 20, 2025 - 02:46 PM (IST)

ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਵਤਾਰ ਸਿੰਘ ਦੀ ਅਗਵਾਈ ਹੇਠ ਰੂਚੀ ਸਵਪਨ ਸ਼ਰਮਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਨਿਗਰਾਨੀ ਹੇਠ ਆਧਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਆਵਾਸਹੀਨ, ਬੇਸਹਾਰਾ ਅਤੇ ਅਪੰਗ ਬੱਚਿਆਂ ਦੇ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਬਣਾਏ ਅਤੇ ਰਜਿਸਟਰ ਕੀਤੇ ਗਏ, ਤਾਂ ਜੋ ਉਹ ਭਵਿੱਖ ’ਚ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਲੈ ਸਕਣ।
ਇਸ ਪ੍ਰਕਿਰਿਆ ’ਚ ਸਹਿਯੋਗ ਦੇਣ ਲਈ ਸੇਵਾ ਕੇਂਦਰ ਅਤੇ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਮੌਕੇ ’ਤੇ ਉਪਲੱਬਧ ਰਹੀ। ਇਸ ਮੌਕੇ ਰੁਚੀ ਸਵਪਨ ਸ਼ਰਮਾ ਨੇ ਕਿਹਾ ਫਾਜ਼ਿਲਕਾ ਜ਼ਿਲ੍ਹੇ ਦੇ ਹਰ ਬੇਸਹਾਰਾ ਬੱਚੇ ਦੀ ਪਛਾਣ ਕਰਕੇ ਉਸ ਦਾ ਆਧਾਰ ਕਾਰਡ ਜਲਦ ਤੋਂ ਜਲਦ ਬਣਾਏ ਜਾਣ ਲਈ ਕਿਹਾ ਕਿ ਤਾਂ ਕਿ ਕੋਈ ਵੀ ਬੱਚਾ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹਿ ਜਾਵੇ।