ਜ਼ਿਲ੍ਹਾ ਪੱਧਰੀ ਟੀਮ ਵੱਲੋਂ ਦੁਕਾਨਾਂ ਦੀ ਚੈਕਿੰਗ, ਕਿਹਾ-ਕਿਸਾਨਾਂ ਨਾਲ ਧੱਕਾ ਬਰਦਾਸ਼ਤ ਨਹੀਂ
Monday, Jun 16, 2025 - 08:47 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਖੇਤੀਬਾੜੀ ਮੁੱਖ ਅਫਸਰ ਡਾਕਟਰ ਅਮਰੀਕ ਸਿੰਘ ਦੀ ਅਗਵਾਈ ਹੇਠਾਂ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਅੱਜ ਸਰਹੱਦੀ ਖੇਤਰ ਸਮੇਤ ਪੇਂਡੂ ਖੇਤਰ ਦੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਅਮਰੀਕ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਡਾਕਟਰ ਮਨਪ੍ਰੀਤ ਸਿੰਘ, ਡਾਕਟਰ ਅੰਮ੍ਰਿਤਪਾਲ ਸਿੰਘ ਅਤੇ ਡਾਕਟਰ ਹਰਮਨਦੀਪ ਸਿੰਘ ਸਮੇਤ ਸਮੂਹ ਟੀਮ ਮੈਂਬਰਾਂ ਵੱਲੋਂ ਸਰਹੱਦੀ ਖੇਤਰ ਦੇ ਕਸਬਾ ਬਹਿਰਾਮਪੁਰ ਭਾਗੋਕਾਵਾਂ ਅਤੇ ਦੀਨਾਨਗਰ ਸਮੇਤ ਵੱਖ-ਵੱਖ ਪਿੰਡਾਂ ਅੰਦਰ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਕੁਝ ਦੁਕਾਨਦਾਰਾਂ ਦੇ ਦਵਾਈਆਂ ਦੇ ਸੈਂਪਲ ਵੀ ਲਏ।
ਇਸ ਮੌਕੇ ਗੱਲਬਾਤ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਸਮੱਗਰੀ ਨੂੰ ਸਹੀ ਤਰੀਕੇ ਨਾਲ ਕਿਸਾਨਾਂ ਤੱਕ ਪਹੁੰਚਾਉਣ ਲਈ ਅਤੇ ਵਧੀਆ ਕਿਸਮ ਦੀਆਂ ਦਵਾਈਆਂ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਅੱਜ ਇਹ ਸਾਡੀ ਟੀਮ ਵੱਲੋਂ ਸਪੈਸ਼ਲ ਚੈਕਿੰਗ ਕੀਤੀ ਗਈ ਹੈ। ਇਸ ਦੌਰਾਨ ਕਈ ਦੁਕਾਨਦਾਰਾਂ ਨੂੰ ਸਖਤ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਧੱਕਾ ਸਹਿਣ ਨਹੀਂ ਕੀਤਾ ਜਾਏਗਾ ਅਤੇ ਇਹ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀਆਂ ਦਵਾਈਆਂ ਅਤੇ ਖਾਦਾਂ ਪੱਕੇ ਬਿੱਲ ਨਾਲ ਮੁਹਈਆ ਕਰਵਾਇਆ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਚੈਕਿੰਗ ਅਭਿਆਨ ਖਾਸ ਕਰ ਪੇਂਡੂ ਖੇਤਰ ਵਿੱਚ ਪੂਰੀ ਸਖਤੀ ਨਾਲ ਕੀਤਾ ਜਾਏਗਾ ਕਿਉਂਕਿ ਕੁਝ ਦੁਕਾਨਦਾਰਾਂ ਵੱਲੋਂ ਮੋਟੀ ਕਮਾਈ ਕਰਨ ਦੇ ਬਦਲੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ ਹੈ ਜਿਸ ਨੂੰ ਵਿਭਾਗ ਵੱਲੋਂ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਏਗਾ। ਇਸ ਮੌਕੇ ਡਾਕਟਰ ਮਨਪ੍ਰੀਤ ਸਿੰਘ, ਡਾਕਟਰ ਬਲਜਿੰਦਰ ਸਿੰਘ, ਡਾਕਟਰ ਅੰਮ੍ਰਿਤ ਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e