ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੀਵਾਲੀ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ

Sunday, Oct 25, 2020 - 02:23 PM (IST)

ਰੂਪਨਗਰ (ਵਿਜੇ ਸ਼ਰਮਾ) - ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵਲੋਂ ਜਾਰੀ ਹੁਕਮਾਂ ਅਨੁਸਾਰ 14 ਨਵੰਬਰ 2020 ਨੂੰ ਦੀਵਾਲੀ ਵਾਲੀ ਰਾਤ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਿਤ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਪਟਾਖੇ ਚਲਾਉਣ ਦਾ ਸਮਾਂ ਰਾਤ 8 ਤੋਂ ਰਾਤ 10 ਵਜੇ ਤੱਕ ਅਤੇ ਕ੍ਰਿਸਮਿਸ/ਨਵੇਂ ਸਾਲ ਮੌਕੇ ਰਾਤ 11.55 ਤੋਂ 12.30 ਵਜੇ ਤੱਕ ਦਾ ਨਿਰਧਾਰਤ ਕੀਤਾ ਹੈ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸ਼ਤਰ : ਇਕ ਚੁਟਕੀ ਲੂਣ ਦੀ ਵਰਤੋਂ ਨਾਲ ਤੁਸੀਂ ਹੋ ਸਕਦੈ ਹੋ ‘ਮਾਲਾਮਾਲ’, ਜਾਣੋ ਕਿਵੇਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸੋਨਾਲੀ ਗਿਰੀ ਨੇ ਦੱਸਿਆ ਕਿ ਦੁਸਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਦੇ ਤਿਉਹਾਰ ਅਤੇ ਨਵੇਂ ਸਾਲ ਨੂੰ ਧੂਮਧਾਮ ਨਾਲ ਮਨਾਉਣ ਲਈ ਆਮ ਜਨਤਾ ਵਲੋਂ ਪਟਾਖੇ, ਆਤਿਸ਼ਬਾਜ਼ੀ ਜਿਸ ’ਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਨ੍ਹਾਂ ਪਟਾਖਿਆਂ ਨੂੰ ਚਲਾਉਣ ਲਈ ਮਾਨਯੋਗ ਸੁਪਰੀਮ ਕੋਰਟ ਦੁਆਰਾ ਸਮਾਂ ਨਿਰਧਾਰਤ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖਬਰ - Health tips : ਤੁਸੀਂ ਵੀ ਹੋ ਪਿੱਠ ਦਰਦ ਤੋਂ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ, ਦਰਦ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ 14 ਨਵੰਬਰ 2020 ਨੂੰ ਦੀਵਾਲੀ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਰਾਤ 8 ਤੋਂ ਰਾਤ 10 ਵਜੇ ਤੱਕ ਅਤੇ ਕ੍ਰਿਸਮਿਸ/ਨਵੇਂ ਸਾਲ ਮੌਕੇ ਰਾਤ 11.55 ਤੋਂ 12.30 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਜਦਕਿ ਜ਼ਿਲ੍ਹੇ ’ਚ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜੀ ਆਦਿ (ਅਣ-ਅਧਿਕਾਰਤ ਤੌਰ ’ਤੇ) ਬਣਾਉਣ, ਸਟੋਰ ਕਰਨ, ਚਾਈਨੀਜ਼ ਕਰੈਕਰ, ਖ੍ਰੀਦਣ ਅਤੇ ਵੇਚਣ ਅਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਉਕਤ ਹੁਕਮ 31 ਦਸੰਬਰ 2020 ਤੱਕ ਲਾਗੂ ਰਹਿਣਗੇ।

ਪੜ੍ਹੋ ਇਹ ਵੀ ਖਬਰ - ਵਿਆਹ ਤੋਂ ਬਾਅਦ ਵੀ ਜਨਾਨੀਆਂ ਦੇ ਇਸ ਲਈ ਹੁੰਦੇ ਹਨ ‘ਅਫੇਅਰ’, ਮਰਦਾਂ ਨੂੰ ਪਤਾ ਹੋਣੇ ਚਾਹੀਦੈ ਇਹ ਕਾਰਨ

ਛੋਟੇ ਪਟਾਖਿਆਂ ਦੀ ਵਿੱਕਰੀ/ਖ੍ਰੀਦ ਲਈ ਥਾਵਾਂ ਨਿਰਧਾਰਤ
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਪਟਾਕਿਆਂ ਦੀ ਵਿੱਕਰੀ ਤੇ ਖਰੀਦ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਸ ’ਚ ਰੂਪਨਗਰ ’ਚ ਰਾਮ ਲੀਲਾ ਗਰਾਊਂਡ, ਨੇੜੇ ਲਹਿਰੀ ਸ਼ਾਹ ਮੰਦਰ, ਸ੍ਰੀ ਚਮਕੌਰ ਸਾਹਿਬ ਵਿਖੇ ਮੋਰਿੰਡਾ-ਬੇਲਾ ਰੋਡ ’ਤੇ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਖੇਡ ਸਟੇਡੀਅਮ, ਮੋਰਿੰਡਾ ’ਚ ਰਾਮ ਲੀਲਾ ਗਰਾਊਂਡ ਨੇੜੇ ਬੱਸ ਅੱਡਾ, ਸ੍ਰੀ ਅਨੰਦਪੁਰ ਸਾਹਿਬ ਅਧੀਨ ਨੂਰਪੁਰਬੇਦੀ ’ਚ ਨੇੜੇ ਡਾਕਖਾਨਾ ਰੂਪਨਗਰ ਰੋਡ, ਪਾਰਕਿੰਗ ਪਲੇਸ ਨੇੜੇ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ, ਸ਼ਹਿਰ ਸ੍ਰੀ ਕੀਰਤਪੁਰ ਸਾਹਿਬ ਦੇ ਬਾਹਰਲੇ ਪਾਸੇ ਨੇੜੇ ਸ਼ੀਤਲਾ ਮਾਤਾ ਮੰਦਰ ਸ੍ਰੀ ਕੀਰਤਪੁਰ ਸਾਹਿਬ ਅਤੇ ਨੰਗਲ ’ਚ ਮਾਰਕੀਟ ਸੈਕਟਰ-2 ਨਯਾ ਨੰਗਲ, ਨੇੜੇ ਬੀ.ਐੱਸ.ਐੱਨ.ਐੱਲ. ਐਕਸਚੇਂਜ ਨੰਗਲ, ਨੇੜੇ ਮਾਰਕੀਟ ਸਾਹਮਣੇ ਗੁਰਦੁਆਰਾ ਸਿੰਘ ਸਭਾ ਨੰਗਲ, ਨੇੜੇ ਟੈਂਕੀ ਡੀ.ਐੱਸ. ਬਲਾਕ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਉਕਤ ਥਾਵਾਂ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਕਿਤੇ ਵੀ ਪਟਾਕਿਆਂ, ਬੰਬਾਂ ਦੀ ਵਿੱਕਰੀ ਨਹੀਂ ਹੋਵੇਗੀ। ਇਸ ਸਬੰਧੀ ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਡੀ.ਐੱਸ.ਪੀਜ਼ ਸਮੇਂ ਸਮੇਂ ਸਿਰ ਚੈਕਿੰਗਾਂ ਕਰਨਗੇ।

ਪੜ੍ਹੋ ਇਹ ਵੀ ਖਬਰ - Health tips : ਕੋਸ਼ਿਸ਼ਾਂ ਕਰਨ ਦੇ ਬਾਵਜੂਦ ਇਨ੍ਹਾਂ ਗ਼ਲਤੀਆਂ ਕਾਰਨ ਘੱਟ ਨਹੀਂ ਹੁੰਦਾ ਸਾਡਾ ‘ਭਾਰ’


rajwinder kaur

Content Editor

Related News