ਫਰੀਦਕੋਟ ਵਿਚ ਲੱਗ ਗਈਆਂ ਪਾਬੰਦੀਆਂ, 6 ਜੂਨ ਤੱਕ ਲਾਗੂ ਰਹਿਣਗੇ

Monday, Apr 20, 2026 - 04:48 PM (IST)

ਫਰੀਦਕੋਟ ਵਿਚ ਲੱਗ ਗਈਆਂ ਪਾਬੰਦੀਆਂ, 6 ਜੂਨ ਤੱਕ ਲਾਗੂ ਰਹਿਣਗੇ

ਫਰੀਦਕੋਟ (ਚਾਵਲਾ) : ਜ਼ਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ 2026 ਤੱਕ ਲਾਗੂ ਰਹਿਣਗੇ। 

ਲਾਊਡ ਸਪੀਕਰ ਲਾਉਣ ’ਤੇ ਪਾਬੰਦੀ

ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾਂ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ।

ਨਾਜਾਇਜ਼ ਕਬਜ਼ਿਆਂ ’ਤੇ ਪਾਬੰਦੀ

ਇਸ ਤੋਂ ਇਲਾਵਾ ਜ਼ਿਲਾ ਫਰੀਦਕੋਟ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਰਸਤੇ/ਸੜਕਾਂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ’ਤੇ ਵੀ ਪਾਬੰਦੀ ਲਾਈ ਹੈ।

ਤੰਬਾਕੂ ਵੇਚਣ ’ਤੇ ਪਾਬੰਦੀ

ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲਾ ਫਰੀਦਕੋਟ ਦੀ ਹਦੂਦ ਅੰਦਰ ਵਿੱਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਾਈ ਹੈ।

ਵਾਹਨਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ, ਰਿਫਲੈਕਟਰ ਤੋਂ ਬਿਨਾਂ ਚੱਲਣ ’ਤੇ ਰੋਕ

ਇਸੇ ਤਰ੍ਹਾੀਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਤੋਂ ਬਿਨਾਂ ਚੱਲਣ ’ਤੇ ਰੋਕ ਲਾਈ ਗਈ ਹੈ।

ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ’ਤੇ ਪਾਬੰਦੀ

ਜ਼ਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜ਼ਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ’ਚ ਜਨਤਕ ਛੱਪੜ ਪੂਰਨ ਪਾਬੰਦੀ ਲਾਈ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ’ਚ ਆਮ ਲੋਕਾਂ/ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ, ਜਿਸ ਕਰ ਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ, ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਰ ਕੇ ਇਹ ਪਾਬੰਦੀ ਲਾਈ ਗਈ ਹੈ ।


author

Gurminder Singh

Content Editor

Related News