ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਟ੍ਰੈਵਲ ਏਜੰਸੀ ਦਾ ਲਾਇਸੈਂਸ ਰੱਦ

Saturday, Jan 25, 2025 - 01:57 PM (IST)

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਟ੍ਰੈਵਲ ਏਜੰਸੀ ਦਾ ਲਾਇਸੈਂਸ ਰੱਦ

ਸੰਗਰੂਰ (ਸਿੰਗਲਾ) : ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਰਿਸ਼ੀ ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਸਮੱਗਲਿੰਗ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਸਮੱਗਲਿੰਗ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰਫੈਸ਼ਨਲ ਰੈਗੂਲੇਸ਼ਨ) ਦੇ ਤਹਿਤ (FOR THE BLUE HEAVEN EDUCATION GROUP) ਮਾਤਾ ਮੋਦੀ ਰੋਡ, ਲਕਸ਼ਮੀ ਪੈਲੇਸ ਦੇ ਸਾਹਮਣੇ, ਸੁਨਾਮ ਊਧਮ ਸਿੰਘ ਵਾਲਾ ਦੇ ਨਾਂ ’ਤੇ ਬਲਜਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਐੱਸ.ਯੂ.ਐੱਸ. ਕਾਲਜ ਰੋਡ, ਬਾਬਾ ਮੂਲਚੰਦ ਕਾਲੋਨੀ, ਸੁਨਾਮ ਊਧਮ ਸਿੰਘ ਵਾਲਾ ਨੂੰ ਟਰੈਵਲ ਏਜੰਸੀ ਦਾ ਲਾਇਸੈਂਸ ਨੰ. 61/ਡੀ.ਸੀ/ਐੱਮ.ਏੇ. ਸੰਗਰੂਰ/2019 ਨੂੰ ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ 20-01-2024 ਤੱਕ ਸੀ।

ਖਪਤਕਾਰ ਵੱਲੋਂ ਲਿਖਤੀ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਹ ਕੈਨੇਡਾ ਵਿਖੇ ਅਣਮਿਥੇ ਸਮੇਂ ਲਈ ਜਾ ਰਿਹਾ ਹੈ, ਜਿਸ ਕਰ ਕੇ ਹੁਣ ਉਹ ਜਿੰਨੀ ਦੇਰ ਵਿਦੇਸ਼ ’ਚ ਰਹੇਗਾ, ਉਨ੍ਹਾਂ ਸਮਾਂ ਏਜੰਸੀ ਦਾ ਕੰਮ ਨਹੀਂ ਕਰੇਗਾ। ​​ਪੰਜਾਬ ਟਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਐਕਟ ਤਹਿਤ ਬਣੇ ਰੂਲਜ ਦੇ ਸਕੇਸ਼ਨ 6(1) (G) ’ਚ ਦਰਜ ਉਪਬੰਧ ਅਨੁਸਾਰ ਖਪਤਕਾਰ ਦਾ ਲਾਇਸੈਂਸ ਰੱਦ ਕੀਤਾ ਜਾ ਸਕਦਾ ਹੈ। ​​ਇਸ ਲਈ ਪ੍ਰਾਰਥੀ ਵੱਲੋ ਪ੍ਰਾਪਤ ਹੋਈ ਪ੍ਰਤੀਬੇਨਤੀ ਅਤੇ ਉਪਰੋਕਤ ਪ੍ਰਸਥਿਤੀਆਂ ਦੇ ਮੱਦੇਨਜ਼ਰ (FOR THE BLUE HEAVEN EDUCATION GROUP) ਬਲਜਿੰਦਰ ਸਿੰਘ ਨੂੰ ਜਾਰੀ ਕੀਤਾ ਗਿਆ ਟ੍ਰੈਵਲ ਏਜੰਸੀ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਫਰਮ ਜਾਂ ਬਲਜਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦਾ ਜ਼ਿੰਮੇਵਾਰ ਹੋਵੇਗਾ।


author

Gurminder Singh

Content Editor

Related News