ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਸ ਦਵਾਈ ਦੀ ਖੁੱਲ੍ਹੀ ਵਰਤੋਂ ’ਤੇ ਪਾਬੰਦੀ
Friday, Jan 10, 2025 - 01:05 PM (IST)
ਅੰਮ੍ਰਿਤਸਰ (ਨੀਰਜ/ਦਲਜੀਤ)- ਪ੍ਰੈਗਾਬਾਲਿਨ ਦੇ ਫਾਰਮੂਲੇ ਤਹਿਤ ਬਣੀ ਦੀਵਾਈ, ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਦੀ ਖੁੱਲ੍ਹੀ ਵਿਕਰੀ ’ਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫਾਰਿਸ਼ ਦੇ ਨਾਲ-ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਕਾਲ ਬਣ ਆਏ ਕੈਂਟਰ ਨੇ ਪੂਰੇ ਪਰਿਵਾਰ ਨੂੰ ਪਾਇਆ ਘੇਰਾ, ਵਿਛ ਗਏ ਸੱਥਰ
ਜਾਰੀ ਹੁਕਮਾਂ ਵਿਚ ਉਨ੍ਹਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿਚ 150 ਅਤੇ 300 ਮਿਲੀ. ਗ੍ਰਾਮ ਵਾਲੇ ਪ੍ਰੈਗਾਬਾਲਿਨ ਦੇ ਫਾਰਮੂਲੇ ਦੀ ਜਨਤਕ ਤੌਰ ’ਤੇ ਬਹੁਤ ਜ਼ਿਆਦਾ ਦੁਰਵਰਤੋਂ ਕੀਤੀ ਜਾ ਰਹੀ ਹੈ। ਬਹੁਤ ਸਾਰੇ ਲੋਕ ਇਸ ਫਾਰਮੂਲੇ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੈਗਾਬਾਲਿਨ 150 ਅਤੇ 300 ਮਿਲੀਗ੍ਰਾਮ ਡਾਕਟਰਾਂ ਵਲੋਂ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ 75 ਮਿਲੀਗ੍ਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ।
ਜ਼ਿਲਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ. ਐੱਨ. ਐੱਸ. ਐੱਸ. ਅਧੀਨ ਹੁਕਮ ਦਿੱਤੇ ਹਨ ਕਿ ਇਸ ਫਾਰਮੂਲੇ ਦੇ 75 ਮਿਲੀਗ੍ਰਾਮ ਤੋਂ ਵੱਧ ਕੈਪਸੂਲ/ਟੈਬਲੇਟ ਦੇ ਭੰਡਾਰਨ ਅਤੇ ਵਿਕਰੀ ’ਤੇ ਪੂਰਨ ਪਾਬੰਦੀ ਹੋਵੇਗੀ। ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲੀਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਇਸ ਤੋਂ ਇਲਾਵਾ 75 ਮਿਲੀਗ੍ਰਾਮ ਤੱਕ ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣਗੇ। ਸਾਰੇ ਵਿਕਰੇਤਾ ਸਲਿੱਪ ਦੀ ਸਹੀ ਪੜਚੋਲ ਕਰ ਕੇ ਇਹ ਯਕੀਨੀ ਬਣਾਉਣਗੇ ਕਿ ਵੇਚੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਨੁਸਖ਼ੇ ਦੀ ਲੋੜ ਤੋਂ ਵੱਧ ਨਾ ਹੋਵੇ।
ਇਹ ਵੀ ਪੜ੍ਹੋ- ਇਕ ਵਾਰ ਫਿਰ ਹਵਾਈ ਅੱਡੇ ’ਤੇ ਭੱਖਿਆ ਮਾਹੌਲ, ਅੰਮ੍ਰਿਤਧਾਰੀ ਯਾਤਰੀ ਨਾਲ ਕੀਤਾ ਅਜਿਹਾ ਸਲੂਕ
ਪਾਬੰਦੀਸ਼ੁਦਾ ਦਵਾਈ ਕਿਸੇ ਵੀ ਹਾਲ ਵਿਚ ਵੇਚੀ ਨਾ ਜਾਵੇ : ਜ਼ੋਨਲ ਅਥਾਰਿਟੀ
ਦੂਸਰੇ ਪਾਸੇ ਜ਼ੋਨਲ ਲਾਇਸੈਂਸ ਅਥਾਰਿਟੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਮੁਸਤੈਦੀ ਦੇ ਨਾਲ ਪਾਬੰਦੀਸ਼ੁਦਾ ਦਵਾਈ ਦੀ ਰੋਕਥਾਮ ਲਈ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਤੱਕ ਨਿਯਮਾਂ ਦਾ ਉਲੰਘਣਾ ਕਰਨ ਵਾਲੇ ਕਈ ਫਰਮਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਪਾਬੰਦੀਸ਼ੁਦਾ ਦਵਾਈ ਕਿਸੇ ਵੀ ਹਾਲ ਵਿਚ ਵੇਚੀ ਨਾ ਜਾਵੇ ਅਤੇ ਬਾਕੀ ਦਵਾਈਆਂ ਦਾ ਸੇਲ ਅਤੇ ਪ੍ਰਚੇਜ ਦਾ ਰਿਕਾਰਡ ਮੁਕੰਮਲ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਫੀਲਡ ਵਿਚ ਚੈਕਿੰਗ ਕਰ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8