ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਡਰੋਨ ਦੀ ਵਰਤੋਂ ਕਰਨ ’ਤੇ ਪਾਬੰਦੀ
Saturday, Jan 18, 2025 - 01:48 PM (IST)
ਫਿਰੋਜ਼ਪੁਰ (ਪਰਮਜੀਤ, ਖੁੱਲਰ, ਕੁਮਾਰ, ਮਲਹੋਤਰਾ, ਰਾਜੇਸ਼ ਢੰਡ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਨਿਧੀ ਕੁਮੁਦ ਬੰਬਾਹ ਪੀ. ਸੀ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਿਰੋਜ਼ਪੁਰ ਛਾਉਣੀ/ਸ਼ਹਿਰ ਦੇ ਏਰੀਆਂ ’ਚ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਨੇ ਦੱਸਿਆ ਕਿ ਗਣਤੰਤਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਾਈ ਗਈ ਹੈ। ਡਰੋਨ ਦੀ ਵਰਤੋਂ ਕਰ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਾਉਣ ਦੀ ਲੋੜ ਹੈ। ਇਹ ਹੁਕਮ 23 ਜਨਵਰੀ ਤੋਂ 28 ਜਨਵਰੀ ਤੱਕ ਲਾਗੂ ਰਹਿਣਗੇ।